ਪੱਤਰ ਪ੍ਰੇਰਕ
ਭਾਈਰੂਪਾ, 28 ਜੁਲਾਈ
ਆਮ ਆਦਮੀ ਪਾਰਟੀ ਦੇ ਆਗੂ ਤੇ ਲੋਕ ਗਾਇਕ ਬਲਕਾਰ ਸਿੱਧੂ ਨੇ ਵਿਧਾਨ ਸਭਾ ਹਲਕਾ ਰਾਮਪੁਰਾ ਫੁੂਲ ਦੇ ਸਲਾਬਤਪੁਰਾ, ਦੁੱਲੇਵਾਲਾ, ਬੁਰਜ ਰਾਜਗੜ੍ਹ ਆਦਿ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ ਕੀਤੀਆਂ। ਇਸ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਬਲਕਾਰ ਸਿੱਧੂ ਨੇ ਕਿਹਾ ਕਿ ਬਿਜਲੀ ਸਬੰਧੀ ਕੀਤੇ ਗਏ ਤਿੰਨਾਂ ਗਰੰਟੀ ਵਾਅਦਿਆਂ ਨੂੰ ‘ਆਪ’ ਦੀ ਸਰਕਾਰ ਆਉਣ ’ਤੇ ਇੱਕ ਹਫਤੇ ਅੰਦਰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੋਰ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਇਸ ਲਈ ਤੁਹਾਡਾ ਪਿਆਰ ਹੀ ਆਮ ਆਦਮੀ ਪਾਰਟੀ ਦੀ ਜਿੱਤ ਬਣੇਗਾ।
ਮਮਦੋਟ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਬਲਾਕ ਮਮਦੋਟ ਦੀ ਇਕ ਮੀਟਿੰਗ ਫਿਰੋਜ਼ਪੁਰ ਦਿਹਾਤੀ ਦੇ ਸੀਨੀਅਰ ਆਗੂ ਅਮਰ ਦੀਪ ਸਿੰਘ ਆਸ਼ੂ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਦਫ਼ਤਰ ਮਮਦੋਟ ਵਿੱਚ ਹੋਈ।
ਜਲਾਲਾਬਾਦ (ਨਿੱਜੀ ਪੱਤਰ ਪ੍ਰੇਰਕ): ਵਿਧਾਨ ਸਭਾ ਹਲਕੇ ਦੇ ਪਿੰਡ ਢਾਬ ਖੁਸ਼ਹਾਲ ਜੋਈਆ, ਕਾਠਗੜ ਢਾਬ ਕੜਿਆਲ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਜਲਾਲਾਬਾਦ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕਚੂਰਾ ਵਲੋਂ ਅੱਜ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।