DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਆਗੂਆਂ ਦਾ ਭਾਜਪਾ ’ਚ ਜਾਣਾ ਸਿਆਸੀ ਨਿਘਾਰ ਦਾ ਸਿਖਰ: ਸੇਖੋਂ

੍ਸੂਯਬੇ ਦਾ ਮਾਹੌਲ ਖ਼ਰਾਬ ਕਰਨ ਵਾਲੀਆਂ ਫ਼ਿਰਕੂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ

  • fb
  • twitter
  • whatsapp
  • whatsapp
featured-img featured-img
ਸੀ ਪੀ ਐੱਮ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਪਾਰਟੀ ਵਰਕਰਾਂ ਨਾਲ।
Advertisement

ਸੀ ਪੀ ਐੱਮ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਰਾਜਨੀਤਕ ਕਦਰਾਂ-ਕੀਮਤਾਂ ਦਾ ਘਾਣ ਕਰਾਰ ਦਿੱਤਾ ਹੈ। ਅੱਜ ਇੱਥੇ ਪਾਰਟੀ ਦੇ ਜ਼ਿਲ੍ਹਾ ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਨੇ ਮਿਹਨਤਕਸ਼ ਲੋਕਾਂ ਦੀ ਬਜਾਏ ਅਰਬਪਤੀਆਂ ਨੂੰ ਰਾਜ ਸਭਾ ਭੇਜ ਕੇ ਭਾਜਪਾ ਦੇ ਪਦ-ਚਿੰਨ੍ਹਾਂ ’ਤੇ ਚੱਲਣ ਦਾ ਸਬੂਤ ਦਿੱਤਾ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਸੀ ਪੀ ਐੱਮ ਨੇ ਹੀ ਸੁਪਰੀਮ ਕੋਰਟ ਵਿੱਚ ਚੋਣ ਬਾਂਡ ਘੁਟਾਲੇ ਦਾ ਭਾਂਡਾ ਭੰਨ ਕੇ ਸਾਰੀਆਂ ਰਵਾਇਤੀ ਪਾਰਟੀਆਂ ਦੇ ਅਸਲ ਕਿਰਦਾਰ ਨੂੰ ਜਨਤਕ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪੰਜਾਬ ਵਿੱਚ ਫ਼ਿਰਕੂ ਤੇ ਗਰਮ-ਖਿਆਲੀ ਅਨਸਰਾਂ ਨੂੰ ਸ਼ਹਿ ਦੇ ਕੇ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ ਤਾਂ ਜੋ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰੇ ਕੀਤੇ ਜਾ ਸਕਣ। ਉਨ੍ਹਾਂ ਸਾਰੀਆਂ ਜਮਹੂਰੀ ਅਤੇ ਧਰਮ-ਨਿਰਪੱਖ ਤਾਕਤਾਂ ਨੂੰ ਖੱਬੀਆਂ ਧਿਰਾਂ ਨਾਲ ਮਿਲ ਕੇ ਸਾਂਝਾ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ। ਇਸ ਮੌਕੇ ਬਲਜੀਤ ਸਿੰਘ ਗਰੇਵਾਲ, ਐਡਵੋਕੇਟ ਸਵਰਨਜੀਤ ਸਿੰਘ ਤੇ ਅਮਰਜੀਤ ਸਿੱਧੂ ਨੇ ਵੀ ਸੰਬੋਧਨ ਕੀਤਾ।

Advertisement
Advertisement
×