‘ਆਪ’ ਆਗੂਆਂ ਦੀ ਮੀਟਿੰਗ
‘ਆਪ’ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ ਨੇ ਭੁੱਚੋ ਮੰਡੀ ਵਿੱਚ ਹਲਕੇ ਦੇ ਸੰਗਠਨ ਆਗੂਆਂ ਅਤੇ ਵਾਲੰਟੀਅਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਹਿੱਤ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
Advertisement
‘ਆਪ’ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ ਨੇ ਭੁੱਚੋ ਮੰਡੀ ਵਿੱਚ ਹਲਕੇ ਦੇ ਸੰਗਠਨ ਆਗੂਆਂ ਅਤੇ ਵਾਲੰਟੀਅਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਹਿੱਤ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ 10 ਲੱਖ ਦੀ ਕੈਸ਼ਲੈੱਸ ਇਲਾਜ ਸਕੀਮ ਦਾ ਲੋਕਾਂ ਨੂੰ ਵੱਡਾ ਫ਼ਾਇਦਾ ਹੋਵੇਗਾ। ਉਨ੍ਹਾਂ ਆਗੂਆਂ ਤੇ ਵਲੰਟੀਅਰਾਂ ਨੂੰ ਸਾਲ 2027 ਦੀਆਂ ਚੋਣਾਂ ਲਈ ਤਿਆਰੀਆਂ ਕਰਨ ਲਈ ਕਿਹਾ। ਇਸ ਮੌਕੇ ਇੰਚਾਰਜ ਬਲਜਿੰਦਰ ਕੌਰ ਤੁੰਗਵਾਲੀ, ਹਰਦੀਪ ਸਿੰਘ, ਕਮਲਜੀਤ ਕੌਰ, ਪ੍ਰਿੰਸ ਗੋਲਨ, ਰਸ਼ਟੀ ਮਿੱਤਲ, ਰਾਜਵਿੰਦਰ ਸਿੰਘ, ਕਰਨ, ਨਵਦੀਪ ਕੌਰ, ਕੁਲਦੀਪ ਸਿੰਘ, ਰਣਧੀਰ ਸਿੰਘ ਤੇ ਅਵਤਾਰ ਸਿੰਘ ਹਾਜ਼ਰ ਸਨ।
Advertisement
Advertisement
×