‘ਆਪ’ ਨੇ ਸਿਰਫ਼ ਚੁਟਕਲੇ ਸੁਣਾਏ: ਢਿੱਲੋਂ
ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਪਿੰਡ ਭਾਣਾ ਵਿੱਚ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਬਲਵੰਤ ਸਿੰਘ ਭਾਣਾ ਅਤੇ ਬਲਾਕ...
ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਪਿੰਡ ਭਾਣਾ ਵਿੱਚ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਬਲਵੰਤ ਸਿੰਘ ਭਾਣਾ ਅਤੇ ਬਲਾਕ ਸਮਿਤੀ ਦੇ ਉਮੀਦਵਾਰ ਬਲਵਿੰਦਰ ਸਿੰਘ ਦੇ ਹੱਕ ਵਿੱਚ ਹੋਏ ਜਨਤਕ ਇਕੱਠਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਗਾਰੰਟੀਆਂ ਦੇ ਨਾਮ ’ਤੇ ਚੁਟਕਲੇ ਸੁਣਾਏ। ਉਨ੍ਹਾਂ ਕਿਹਾ ਕਿ ਹੁਣ ਲੋਕ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਚਾਰ ਸਾਲ ਪਹਿਲਾਂ ਕਾਂਗਰਸ ਨੇ ਜਿਸ ਪਿੰਡ ਵਿੱਚ ਜਿਵੇਂ ਵਿਕਾਸ ਕੰਮ ਛੱਡੇ ਸਨ, ਉਹ ਅੱਜ ਵੀ ਉਸੇ ਤਰ੍ਹਾਂ ਹੀ ਪਏ ਹਨ। ਸ੍ਰੀ ਢਿੱਲੋਂ ਨੇ ਕਿਹਾ ਕਿ ਮਨਰੇਗਾ ਤਹਿਤ ਵੀ ਲੋਕਾਂ ਪੂਰਾ ਸਮਾਂ ਕੰਮ ਨਹੀਂ ਮਿਲ ਰਿਹਾ ਤੇ ਕੇਂਦਰ ਦੇ ਫੰਡ ਅਣਵਰਤੇ ਰਹਿ ਰਹੇ ਹਨ। ਇਸ ਸਮੇਂ ਅਜੈਪਾਲ ਸਿੰਘ ਸੰਧੂ, ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਅਤੇ ਐਡਵੋਕੇਟ ਵਿਨੋਦ ਮੈਨੀ ਨੇ ਵੀ ਸੰਬੋਧਨ ਕੀਤਾ। ਬਲਵੰਤ ਸਿੰਘ ਭਾਣਾ ਨੇ ਕਿਹਾ ਕਿ ਇਹ ਚੋਣ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹੇਗੀ।

