ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ’ਚ ਰਾਸ਼ਨ ਕਾਰਡ ਕੱਟਣ ਖ਼ਿਲਾਫ਼ ‘ਆਪ’ ਨੇ ਕੇਂਦਰ ਖ਼ਿਲਾਫ਼ ਮੋਰਚਾ ਖੋਲ੍ਹਿਆ

ਪਡ਼ਤਾਲ ਬਹਾਨੇ ਲੱਖਾਂ ਲੋਕਾਂ ਦਾ ਰਾਸ਼ਨ ਬੰਦ ਕਰਨਾ ਕੇਂਦਰ ਦੀ ਡੂੰਘੀ ਸਾਜਿਸ਼ ਕਰਾਰ
ਬਠਿੰਡਾ ਵਿੱਚ ਐਤਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਪੰਜਾਬ ਦੇ ਕੈਬਨਿਟ ਵਜ਼ੀਰ ਗੁਰਮੀਤ ਸਿੰਘ ਖੁੱਡੀਆਂ ਅੱਜ ਕੇਂਦਰ ਦੀ ਭਾਜਪਾ ਹਕੂਮਤ ’ਤੇ ਜੰਮ ਕੇ ਵਰ੍ਹੇ। ਉਨ੍ਹਾਂ 55 ਲੱਖ ਨੀਲੇ ਰਾਸ਼ਨ ਕਾਰਡ ਧਾਰਕ ਪੰਜਾਬੀਆਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਪਾਸੇ ਕਰਨ ਦਾ ਦੋਸ਼ ਮੋਦੀ ਸਰਕਾਰ ’ਤੇ ਲਾਉਂਦਿਆਂ, ਇਸ ਨੂੰ ਇੱਕ ਗੰਭੀਰ ਸਾਜਿਸ਼ ਦੱਸਿਆ। ਬਾਅਦ ਦੁਪਹਿਰ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ 1 ਕਰੋੜ 53 ਲੱਖ ਲੋਕਾਂ ਨੂੰ ਰਾਸ਼ਨ ਕਾਰਡ ਰਾਹੀਂ ਮੁਫ਼ਤ ਅਨਾਜ ਮਿਲਦਾ ਹੈ ਅਤੇ ਹੁਣ ਇਸ ਵਿੱਚੋਂ 55 ਲੱਖ ਲੋਕਾਂ ਦਾ ਇਹ ਰਾਸ਼ਨ ਬੰਦ ਕਰਨ ਦੀ ਭਾਜਪਾ ਸਰਕਾਰ ਨੇ ਸਾਜ਼ਿਸ਼ ਰਚੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਈਕੇਵਾਈਸੀ ਦੀ ਰਜਿਸਟਰੇਸ਼ਨ ਨਾ ਹੋਣ ਦਾ ਬਹਾਨਾ ਬਣਾ ਕੇ, ਮੋਦੀ ਸਰਕਾਰ ਨੇ ਲੰਘੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ।

ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਕੇਂਦਰ ਸਰਕਾਰ ਵੱਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਯੋਜਨਾ ਤਹਿਤ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਰਾਸ਼ਨ ਤੋਂ ਵਾਂਝਿਆਂ ਕਰਨ ਦੇ ਨੀਤੀ ਦੀ ਆਲੋਚਨਾ ਕਰਦਿਆਂ ਕੈਬਨਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਕੇਵਾਈਸੀ ਕਰਨ ਦੀ ਪ੍ਰਕਿਰਿਆ ਹੈ। ਉਹ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ’ਚ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕਰਦੇ ਹਨ।

Advertisement

ਮਾਨਸਾ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਬੁਢਲਾਡਾ ਤੋਂ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ ਅਤੇ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਪੰਜਾਬ ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ।

ਫ਼ਿਰੋਜ਼ਪੁਰ (ਪੱਤਰ ਪ੍ਰੇਰਕ): ਜ਼ਿਲ੍ਹੇ ਦੇ ਚਾਰੇ ਵਿਧਾਇਕਾਂ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਫੌਜਾ ਸਿੰਘ ਸਰਾਰੀ ਅਤੇ ਨਰੇਸ਼ ਕਟਾਰੀਆ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਤਕਰੀਬਨ 55 ਲੱਖ ਲੋੜਵੰਦ ਤੇ ਗਰੀਬ ਲੋਕਾਂ ਦੇ ਰਾਸ਼ਨ ਉੱਤੇ ਡਾਕਾ ਮਾਰਨਾ ਚਾਹੁੰਦੀ ਹੈ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕਿਸੇ ਦੇ ਵੀ ਹਿੱਸੇ ਦਾ ਰਾਸ਼ਨ ਖੋਹਣ ਨਹੀਂ ਦਿੱਤਾ ਜਾਵੇਗਾ।

ਫਾਜ਼ਿਲਕਾ (ਨਿੱਜੀ ਪੱਤਰ ਪ੍ਰੇਰਕ): ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਪੰਜਾਬੀ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਤੇ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਦੇ 32 ਲੱਖ ਲੋਕਾਂ ਦਾ ਚੁੱਲ੍ਹਾ ਬੰਦ ਕਰਨ ਦੇ ਮਨਸੂਬੇ ਬਣਾ ਰਹੀ ਹੈ । ਇਹ ਗੱਲ ਅੱਜ ਇੱਥੇ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਸਿਹਤ ਮੰਤਰੀ ਨੇ ਕਿਹਾ ਕਿ ਵੋਟ ਚੋਰੀ, ਡਾਟਾ ਚੋਰੀ ਅਤੇ ਪਾਣੀ ਚੋਰੀ ਤੋਂ ਬਾਅਦ ਹੁਣ ਕੇਂਦਰ ਦੀ ਸਰਕਾਰ ਪੰਜਾਬ ਦੇ ਲੋੜਵੰਦ ਲੋਕਾਂ ਦਾ ਰਾਸ਼ਨ ਚੋਰੀ ਕਰਨ ਤੇ ਉਤਰ ਆਈ ਹੈ।

ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਕੇ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ ਅਤੇ ਪੜਤਾਲ ਦਾ ਬਹਾਨਾ ਬਣਾ ਕੇ ਲਾਭਪਾਤਰੀਆਂ ਦੇ ਕਾਰਡ ਰੱਦ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।

Advertisement