ਬੋਹਾ: ‘ਆਪ’ ਵਿਧਾਇਕ ਬੁੱਧ ਰਾਮ ਨੇ ਸ਼ਹਿਰ ਵਿੱਚ ਲੋਕ ਮਿਲਣੀ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਚੋਣਾਂ ਮੌਕੇ ਦਿੱਤੀਆਂ ਗਾਰੰਟੀਆਂ ਦੀ ਪੂਰਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਸਿੰਜਾਈ ਲਈ ਨਹਿਰੀ ਪਾਣੀ ਨੂੰ ਟੇਲਾਂ ’ਤੇ ਪਹੁੰਚਾਇਆ ਜਾਵੇਗਾ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 257 ਮੋਘਿਆਂ ਨੂੰ ਪਾਈਪ ਲਾਈਨ ਤੇ ਪੱਕੇ ਖਾਲਾਂ ਨਾਲ ਜੋੜਨ ਲਈ 50 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ, ਜਿਸ ਸਬੰਧੀ ਸਰਵੇ ਕਰਨ ਲਈ ਪੰਜਾਬ ਸਟੇਟ ਟਿਊਬਵੈੱਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਰਕਾਰੀ ਹਸਤਪਾਲ ਬੁਢਲਾਡਾ ਵਿੱਚ ਡਾਕਟਰਾਂ ਦੀਆਂ ਖ਼ਾਲੀ ਪਈਆਂ ਚਾਰ ਅਸਾਮੀਆਂ ਭਰ ਦਿੱਤੀਆਂ ਗਈਆਂ ਹਨ। -ਪੱਤਰ ਪ੍ਰੇਰਕ