ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 26 ਜਨਵਰੀ ਦੇ ਕਿਸਾਨੀ ਅੰਦੋਲਨ ’ਚ ਆਮ ਆਦਮੀ ਪਾਰਟੀ ਡੱਟ ਕੇ ਸਾਥ ਦੇਵੇਗੀ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ਨੂੰ ਸਫਲ ਕਰਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ, ਵਿਧਾਇਕ ਅਮਰਜੀਤ ਸਿੰਘ ਸੰਦੋਆ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਪ੍ਰੋ. ਬਲਜਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਮ, ਹਲਕਾ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ, ਜਗਦੀਪ ਸਿੰਘ ਫੱਤਣਵਾਲਾ, ਜਸ਼ਨ ਬਰਾੜ ਲੱਖੇਵਾਲੀ, ਸੁੱਖਾ ਸੀਰਵਾਲੀ ਜ਼ਿਲ੍ਹਾ ਪ੍ਰਧਾਨ ਆਈਟੀ ਵਿੰਗ, ਸੁਖਜਿੰਦਰ ਸਿੰਘ ਬੱਬਲੂ ਬਰਾੜ, ਜਗਦੀਪ ਸੰਧੂ, ਬਲਵਿੰਦਰ ਸਿੰਘ ਖਾਲਸਾ, ਸੁਮਨ ਕੁਮਾਰ ਤੋਤੀ, ਬਲਵਿੰਦਰ ਸਿੰਘ, ਅਮਰ ਸਿੰਘ ਹਾਜ਼ਰ ਸਨ।