‘ਆਪ’ ਚੋਣਾਂ ’ਚ ਸ਼ਾਨਦਾਰ ਜਿੱਤ ਹਾਸਲ ਕਰੇਗੀ: ਸਿੱਧੂ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਸਬੰਧੀ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਕਸਬੇ ਵਿੱਚ ਹਲਕਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਹਲਕੇ ਦੇ ਪਿੰਡਾਂ ਤੋਂ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ, ਪੰਚ-ਸਰਪੰਚ, ਪਾਰਟੀ ਆਗੂ ਤੇ ਵਰਕਰ ਹਾਜ਼ਰ ਹੋਏ। ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਲਕਾ ਰਾਮਪੁਰਾ ਫੂਲ ਸਮੇਤ ਸੂਬੇ ਵਿੱਚ ਬੇਮਿਸਾਲ ਵਿਕਾਸ ਦੇ ਕਾਰਜ ਕੀਤੇ ਹਨ, ਜਿਸ ਦੀ ਬਦੌਲਤ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਨਵਾਂ ਇਤਿਹਾਸ ਸਿਰਜੇਗੀ। ਇਸ ਮੌਕੇ ਦਸਤਾਰ ਫੈੱਡਰੇਸ਼ਨ ਦੇ ਪ੍ਰਧਾਨ ਪਰਗਟ ਸਿੰਘ ਭੋਡੀਪੁਰਾ, ਮਾਰਕੀਟ ਕਮੇਟੀ ਭਗਤਾ ਦੇ ਚੇਅਰਮੈਨ ਬੇਅੰਤ ਸਿੰਘ ਸਲਾਬਤਪੁਰਾ, ਸਰਪੰਚ ਅਜਾਇਬ ਸਿੰਘ ਹਮੀਰਗੜ੍ਹ, ਜ਼ਿਲ੍ਹਾ ਪਰਿਸ਼ਦ ਜ਼ੋਨ ਸਿਰੀਏਵਾਲਾ ਤੋਂ ਪਾਰਟੀ ਉਮੀਦਵਾਰ ਭੁਪਿੰਦਰ ਸਿੰਘ ਗੁਰੂਸਰ, ਸਰਪੰਚ ਬਲਵਿੰਦਰ ਸਿੰਘ ਲੱਖਾ ਪਿਪਲੀ, ਮਨਹੀਰ ਗੋਚਾ ਅਤੇ ਮਾਰਕੀਟ ਕਮੇਟੀ ਰਾਮਪੁਰਾ ਫੂਲ ਦੇ ਚੇਅਰਮੈਨ ਦਰਸ਼ਨ ਸੋਹੀ ਨੇ ਵਰਕਰਾਂ ਨੂੰ ਉਮੀਦਵਾਰਾਂ ਦੀ ਜਿੱਤ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰਨ ਦਾ ਸੱਦਾ ਦਿੱਤਾ।
