DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਆਪ’ ਚਾਰੇ ਹਲਕਿਆਂ ’ਚ ਜ਼ਿਮਨੀ ਚੋਣਾਂ ਜਿੱਤੇਗੀ: ਭੱਲਾ

ਨਿੱਜੀ ਪੱਤਰ ਪ੍ਰੇਰਕ ਬਠਿੰਡਾ, 25 ਅਕਤੂਬਰ ਆਮ ਆਦਮੀ ਪਾਰਟੀ ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਕਿਹਾ ਕਿ ਹੁਣ ਤਕ ਸੂਬੇ ਅੰਦਰ ਹੋਈ ਹਰ ਚੋਣ ਵਿਚ ਲੋਕਾਂ ਨੇ ਆਪ ਦਾ ਸਾਥ ਦਿੱਤਾ...

  • fb
  • twitter
  • whatsapp
  • whatsapp
featured-img featured-img
ਪ੍ਰਚਾਰ ਦੌਰਾਨ ਚੇਅਰਮੈਨ ਜਤਿੰਦਰ ਭੱਲਾ ਤੇ ‘ਆਪ’ ਉਮੀਦਵਾਰ ਡਿੰਪੀ ਢਿੱਲੋਂ।
Advertisement

ਨਿੱਜੀ ਪੱਤਰ ਪ੍ਰੇਰਕ

ਬਠਿੰਡਾ, 25 ਅਕਤੂਬਰ

Advertisement

ਆਮ ਆਦਮੀ ਪਾਰਟੀ ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਕਿਹਾ ਕਿ ਹੁਣ ਤਕ ਸੂਬੇ ਅੰਦਰ ਹੋਈ ਹਰ ਚੋਣ ਵਿਚ ਲੋਕਾਂ ਨੇ ਆਪ ਦਾ ਸਾਥ ਦਿੱਤਾ ਹੈ ਅਤੇ ਹੁਣ ਵੀ ਸੂਬੇ ਦੀਆਂ ਚਾਰੇ ਜ਼ਿਮਨੀ ਚੋਣਾਂ ਵਿੱਚ ‘ਆਪ’ ਦਾ ਹੀ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਕੰਮਾਂ ਨੂੰ ਵੇੇਖਦੇ ਹੋਏ ਜ਼ਿਮਨੀ ਚੋਣਾਂ ਵਿੱਚ ਵੀ ‘ਆਪ’ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਦਿਵਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਜ਼ਿਮਨੀ ਚੋਣਾਂ ਲੜਨ ਤੋਂ ਭੱਜ ਚੁੱਕਾ ਹੈ, ਜਦੋਂ ਕਿ ਕਾਂਗਰਸ ਪਾਰਟੀ ਦਾ ਸੂਬੇ ਅੰਦਰ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਾ ਕੇਡਰ ਕਿਸੇ ਵਿਸ਼ੇਸ਼ ਵਿਅਕਤੀ ਦਾ ਨਹੀਂ, ਸਗੋਂ ‘ਆਪ’ ਦੀ ਸੋਚ ਨਾਲ ਜੁੜੇ ਲੋਕਾਂ ਦਾ ਸਮੂਹ ਹੈ। ਭੱਲਾ ਨੇ ਕਿਹਾ ਕਿ ਗਿੱਦੜਬਾਹਾ ਜ਼ਿਮਨੀ ਚੋਣ ਵਿਚ ‘ਆਪ’ ਉਮੀਦਵਾਰ ਹਰਦੀਪ ਸਿੰਘ (ਡਿੰਪੀ ਢਿੱਲੋਂ) ਨੂੰ ਲੋਕਾਂ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ, ‘ਮੈਨੂੰ ਪਾਰਟੀ ਵੱਲੋਂ ਗਿੱਦੜਬਾਹਾ ਹਲਕੇ ਵਿਚ ਚੋਣ ਦੀ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ।’

Advertisement

Advertisement
×