‘ਆਪ’ ਦੇ ਕਿਸਾਨ ਵਿੰਗ ਦੇ ਆਗੂ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ
ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਹਲਕਾ ਭਦੌੜ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਤਲਵੰਡੀ ਨੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਪਿੰਡ-ਪਿੰਡ ਵਿੱਚ ਹੋ ਰਿਹਾ ਹੈ। ਉਨ੍ਹਾਂ ਕਿਹਾ...
Advertisement
ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਹਲਕਾ ਭਦੌੜ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਤਲਵੰਡੀ ਨੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਪਿੰਡ-ਪਿੰਡ ਵਿੱਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨੀਤੀ ਕਿਸਾਨਾਂ ਤੇ ਕਿਸਾਨੀ ਨੂੰ ਖ਼ਤਮ ਕਰਨ ਵਾਲੀ ਹੈ। ਸ੍ਰੀ ਤਲਵੰਡੀ ਨੇ ਅੱਗੇ ਕਿਹਾ ਕਿ ਕਿਸਾਨਾਂ ਦਾ ਕਹਿਣਾ ਹੈ ਅਗਰ ਕਿਸਾਨ ਖੇਤੀਬਾੜੀ ਨਹੀਂ ਕਰਨਗੇ ਤੇ ਖਾਣਗੇ। ਉਨ੍ਹਾਂ ਕਿਹਾ ਕਿ ਕੀ, ਕਿਸਾਨ ਨੂੰ ਅੰਨਦਾਤਾ ਕਹਿਣ ਵਾਲੇ ਅੱਜ ਕਿਸਾਨ ਨੂੰ ਹੀ ਨਿਹੱਥਾ ਕਰਨ 'ਤੇ ਤੁਲੇ ਹੋਏ ਹਨ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਤੋਂ ਅੱਕੇ ਲੋਕਾਂ ਨੇ ਆਪ ਨੂੰ ਭਰਪੂਰ ਸਮਰਥਨ ਦੇ ਕੇ ਸਰਕਾਰ ਬਣਾਈ ਸੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਲੈਂਡ ਪੂਲਿੰਗ ਨੀਤੀ ਵਾਪਸ ਲਈ ਜਾਵੇ।
Advertisement
Advertisement
×