ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਬੋਹਰ ਸਿਵਲ ਹਸਪਤਾਲ ਨੂੰ ਮਿਲਿਆ ਐਨਸਥੀਸੀਆ ਮਾਹਿਰ

ਪੱਤਰ ਪ੍ਰੇਰਕ ਅਬੋਹਰ, 10 ਜੁਲਾਈ ਇਥੋਂ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਹੈ ਪਰ ਸਿਹਤ ਵਿਭਾਗ ਵੱਲੋਂ ਮੰਗ ਅਨੁਸਾਰ ਡਾਕਟਰਾਂ ਨੂੰ ਡਿਊਟੀ ’ਤੇ ਨਿਯੁਕਤ ਕਰਕੇ ਕੰਮ ਚਲਾਇਆ ਜਾ ਰਿਹਾ ਹੈ। ਬੀਤੇ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿੱਚ ਗਾਇਨੀਕੋਲੋਜਿਸਟ ਦੀ...
Advertisement

ਪੱਤਰ ਪ੍ਰੇਰਕ

ਅਬੋਹਰ, 10 ਜੁਲਾਈ

Advertisement

ਇਥੋਂ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਹੈ ਪਰ ਸਿਹਤ ਵਿਭਾਗ ਵੱਲੋਂ ਮੰਗ ਅਨੁਸਾਰ ਡਾਕਟਰਾਂ ਨੂੰ ਡਿਊਟੀ ’ਤੇ ਨਿਯੁਕਤ ਕਰਕੇ ਕੰਮ ਚਲਾਇਆ ਜਾ ਰਿਹਾ ਹੈ। ਬੀਤੇ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿੱਚ ਗਾਇਨੀਕੋਲੋਜਿਸਟ ਦੀ ਡਿਊਟੀ ਹਫ਼ਤੇ ਵਿੱਚ ਤਿੰਨ ਦਿਨ ਲਾਈ ਗਈ ਸੀ ਅਤੇ ਅੱਜ ਅਬੋਹਰ ਦੇ ਸਿਵਲ ਹਸਪਤਾਲ ਵਿੱਚ ਹਫ਼ਤੇ ਵਿੱਚ ਦੋ ਦਿਨ ਐਨਸਥੀਸੀਆ ਮਾਹਿਰ ਦੀ ਡਿਊਟੀ ਲਾਈ ਗਈ। ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਫਾਜ਼ਿਲਕਾ ਦੇ ਡਾ. ਭੁਪੇਨ ਸਿਸੋਦੀਆ ਨੂੰ ਸਿਵਲ ਹਸਪਤਾਲ ਅਬੋਹਰ ਵਿੱਚ ਦੋ ਦਿਨਾਂ ਲਈ ਡਿਊਟੀ ’ਤੇ ਲਾਇਆ ਗਿਆ ਹੈ| ਉਹ ਐਨਸਥੀਸੀਆ ਮਾਹਿਰ ਹਨ। ਉਨ੍ਹਾਂ ਦੱਸਿਆ ਕਿ ਅਪਰੇਸ਼ਨ ਤੋਂ ਪਹਿਲਾਂ ਮਰੀਜ਼ ਨੂੰ ਬੇਹੋਸ਼ ਕਰਨ ਦੀ ਪ੍ਰਕਿਰਿਆ ਡਾ. ਭੂਪੇਨ ਦੀ ਦੇਖ-ਰੇਖ ਹੇਠ ਕੀਤੀ ਜਾਂਦੀ ਹੈ। ਇਸ ਨਿਯੁਕਤੀ ਤੋਂ ਬਾਅਦ ਸਿਵਲ ਹਸਪਤਾਲ ਅਬੋਹਰ ਵਿੱਚ ਪਹਿਲਾਂ ਵਾਂਗ ਆਪਰੇਸ਼ਨ ਸੰਭਵ ਹੋ ਸਕਣਗੇ। ਜ਼ਿਕਰਯੋਗ ਹੈ ਕਿ ਅਬੋਹਰ ਦੇ ਸਿਵਲ ਹਸਪਤਾਲ ਵਿੱਚ ਵੱਖ-ਵੱਖ ਮਾਹਿਰ ਡਾਕਟਰਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisement