DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Abohar Firing Case: ਗੋਲੀਬਾਰੀ ਮਾਮਲੇ ’ਚ ਮੁਲਜ਼ਮ ਕਾਬੂ; ਦੋ ਫ਼ਰਾਰ

ਪੁਲੀਸ ਮੁਕਾਬਲੇ ਦੌਰਾਨ ਹਨੇਰੇ ਦਾ ਫ਼ਾਇਦਾ ਚੁੱਕ ਕੇ ਦੋਵੇਂ ਭੱਜੇ

  • fb
  • twitter
  • whatsapp
  • whatsapp
featured-img featured-img
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ ਐੱਸ ਪੀ ਗਗਨ ਅਜੀਤ ਸਿੰਘ।
Advertisement

ਇੱਥੇ ਸੰਤ ਨਗਰ ’ਚ ਅਜੈ ਕੁਮਾਰ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲੀਸ ਨੇ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਜਦਕਿ ਉਸ ਦੇ ਦੋ ਸਾਥੀ ਹਨੇਰੇ ਦਾ ਫਾਇਦਾ ਚੁੱਕ ਕੇ ਫ਼ਰਾਰ ਹੋ ਗਏ। ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਅਜੈ ਕੁਮਾਰ ਨੂੰ ਸਿਵਲ ਹਸਪਤਾਲ ਅਬੋਹਰ ਲਿਆਂਦਾ ਗਿਆ ਸੀ, ਜਿੱਥੋਂ ਉਸ ਨੂੰ ਸ੍ਰੀਗੰਗਾਨਗਰ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲੀਸ ਜਾਂਚ ਦੌਰਾਨ ਸਾਗਰ ਨੇਪਾਲੀ, ਵਿਸ਼ਾਲ ਪਚਾਰ ਉਰਫ਼ ਬੌਕਸਰ, ਗੌਤਮ ਧਾਤਰਵਾਲ ਤੇ ਅਣਪਛਾਤੇ ਵਿਅਕਤੀ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਪੁਲੀਸ ਅਨੁਸਾਰ ਅਜੈ ਕੁਮਾਰ ’ਤੇ ਗੋਲੀਬਾਰੀ ਸਾਗਰ ਨੇਪਾਲੀ ਵੱਲੋਂ ਕੀਤੀ ਗਈ ਸੀ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸੀ ਆਈ ਏ ਫਾਜ਼ਿਲਕਾ ਦੀ ਟੀਮ ਨੇ ਕਿੱਲਿਆਂਵਾਲੀ ਚੌਕ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਪੁਲੀਸ ਨੇ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਹ ਫਾਜ਼ਿਲਕਾ ਵੱਲ ਭੱਜਣ ਲੱਗੇ। ਪਿੱਛਾ ਕਰਨ ਦੌਰਾਨ ਮੋਟਰਸਾਈਕਲ ਫਿਸਲ ਕੇ ਡਿੱਗ ਗਿਆ। ਪੁਲੀਸ ਅਨੁਸਾਰ ਨੌਜਵਾਨਾਂ ਨੇ ਪੁਲੀਸ ਟੀਮ ’ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਦੌਰਾਨ ਗੌਤਮ ਧਾਤਰਵਾਲ ਦੀ ਸੱਜੀ ਲੱਤ ਵਿੱਚ ਗੋਲੀ ਲੱਗ ਗਈ, ਜਿਸ ਤੋਂ ਬਾਅਦ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਜ਼ਖ਼ਮੀ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਇਲਾਜ ਉਪਰੰਤ ਜੀ ਜੀ ਐੱਸ ਮੈਡੀਕਲ ਕਾਲਜ, ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ। ਪ੍ਰੈੱਸ ਕਾਨਫਰੰਸ ਦੌਰਾਨ ਐੱਸ ਐੱਸ ਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਸਬੰਧੀ ਥਾਣਾ ਸਿਟੀ- 1 ਅਬੋਹਰ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement
Advertisement
×