ਅਬੋਹਰ: ਪੱਤਰੇਵਾਲਾ ਤੋਂ ਲਾਪਤਾ ਜੋੜੇ ਦੀਆਂ ਲਾਸ਼ਾਂ ਰਾਜਸਥਾਨ ਦੀ ਨਹਿਰ ’ਚੋਂ ਮਿਲੀਆਂ

ਅਬੋਹਰ: ਪੱਤਰੇਵਾਲਾ ਤੋਂ ਲਾਪਤਾ ਜੋੜੇ ਦੀਆਂ ਲਾਸ਼ਾਂ ਰਾਜਸਥਾਨ ਦੀ ਨਹਿਰ ’ਚੋਂ ਮਿਲੀਆਂ

ਰਾਜਿੰਦਰ ਕੁਮਾਰ

ਬੱਲੂਆਣਾ(ਅਬੋਹਰ), 23 ਅਕਤੂਬਰ

ਥਾਣਾ ਖੂਹੀ ਖੇੜਾ ਦੇ ਪਿੰਡ ਪੱਤਰੇਵਾਲਾ ਤੋਂ ਬੀਤੇ ਦਿਨੀਂ ਲਾਪਤਾ ਹੋਏ ਕਥਿਤ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਰਾਜਸਥਾਨ ਦੀ ਨਹਿਰ ’ਚੋਂ ਬਰਾਮਦ ਹੋਈਆਂ ਹਨ । ਪਿੰਡ ਪੱਤਰੇਵਾਲਾ ਦੇ 23 ਸਾਲਾ ਦਵਿੰਦਰ ਕੁਮਾਰ ਅਤੇ 22 ਸਾਲਾ ਮੁਟਿਆਰ ਕਿਰਨ 20 ਅਕਤੂਬਰ ਨੂੰ ਅਚਾਨਕ ਘਰੋਂ ਗਾਇਬ ਹੋ ਗਏ ਸਨ। ਦੋਨਾਂ ਦੀ ਗੁੰਮਸ਼ੁਦਗੀ ਬਾਬਤ ਪਰਿਵਾਰਕ ਮੈਂਬਰਾਂ ਵਲੋਂ ਪੁਲੀਸ ਨੂੰ ਵੀ ਸੂਚਿਤ ਕਰ ਦਿੱਤਾ ਸੀ। ਇਸੇ ਦੌਰਾਨ ਦੋਨਾਂ ਪਰਿਵਾਰਾਂ ਨੂੰ ਇਹ ਭਿਣਕ ਵੀ ਪਈ ਕਿ ਦੋਨਾਂ ਨੇ ਪਿੰਡ ਕੋਲ ਲੰਘਦੀ ਰਾਜਸਥਾਨ ਗੰਗ ਕਨਾਲ ਨਹਿਰ ਵਿੱਚ ਛਾਲ ਮਾਰ ਦਿੱਤੀ ਹੈ। ਇਸੇ ਖਦਸ਼ੇ ਕਾਰਨ ਪਰਿਵਾਰਾਂ ਵੱਲੋਂ ਆਪਣੇ ਪੱਧਰ ’ਤੇ ਦੋਹਾਂ ਦੀ ਭਾਲ ਵੀ ਸ਼ੁਰੂ ਕਰ ਰੱਖੀ ਸੀ। ਕੱਲ੍ਹ ਦੁਪਹਿਰ ਲਾਪਤਾ ਜੋੜੇ ਦੇ ਪਰਿਵਾਰਕ ਮੈਂਬਰਾਂ ਨੇ ਦੋਵਾਂ ਦੀਆਂ ਲਾਸ਼ਾਂ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੇ ਕਾਲੂਵਾਲਾ ਹੈੱਡ ’ਤੇ ਨਹਿਰ ਵਿੱਚ ਤੈਰਦੀਆਂ ਵੇਖੀਆਂ ਤਾਂ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤਾ। ਪਤਾ ਲੱਗਾ ਹੈ ਕਿ ਲੜਕਾ ਅਤੇ ਲੜਕੀ ਉੱਚ ਵਿੱਦਿਆ ਪ੍ਰਾਪਤ ਸਨ ਅਤੇ ਕਿਸੇ ਫੋਰਸ ਵਿੱਚ ਭਰਤੀ ਹੋਣ ਦੀ ਤਿਆਰੀ ਇਕੱਠੇ ਹੀ ਕਰ ਰਹੇ ਸਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All