ਪੱਤਰ ਪ੍ਰੇਰਕ
ਭਗਤਾ ਭਾਈ, 11 ਮਈ
ਰੁਪਿੰਦਰਪਾਲ ਸਿੰਘ (ਓਲੰਪੀਅਨ ਕਾਂਸੀ ਤਗਮਾ ਜੇਤੂ) ਨੂੰ 23 ਮਈ ਤੋਂ 1 ਜੂਨ ਤੱਕ ਹੋ ਰਹੇ ਹਾਕੀ ਏਸ਼ੀਆ ਕੱਪ ਲਈ ਭਾਰਤੀ ਹਾਕੀ ਟੀਮ ਦਾ ਕਪਤਾਨ ਨਿਯੁਕਤ ਕਰਨ ’ਤੇ ਕਰਨਲ ਮਹਿੰਦਰ ਸਿੰਘ ਐਜੂਕੇਸ਼ਨ ਟਰੱਸਟ ਐਂਡ ਵੈਲਫੇਅਰ ਸੁਸਾਇਟੀ ਭਗਤਾ ਭਾਈ ਦੇ ਚੇਅਰਮੈਨ ਖੁਸ਼ਵੰਤ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਵਧਾਈ ਦਿੱਤੀ ਹੈ। ਸੁਸਾਇਟੀ ਵੱਲੋਂ ਚਲਾਈ ਜਾ ਰਹੀ ਮਾਤਾ ਗੁਰਪਾਲ ਕੌਰ ਹਾਕੀ ਅਕੈਡਮੀ ਦੇ ਵਿਦਿਆਰਥੀਆਂ ਨਾਲ ਇਹ ਖ਼ਬਰ ਸਾਂਝੀ ਕਰਦਿਆਂ ਚੇਅਰਮੈਨ ਖੁਸ਼ਵੰਤ ਸਿੰਘ ਨੇ ਦੱਸਿਆ ਕਿ ਇਹ ਸੁਸਾਇਟੀ ਲਈ ਬੜ੍ਹੀ ਮਾਣ ਤੇ ਫਖ਼ਰ ਵਾਲੀ ਗੱਲ ਹੈ।