ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਧਿਆਪਕਾਂ ਦੀਆਂ ਤਰੱਕੀਆਂ ਲਟਕਾਉਣ ਦਾ ਦੋਸ਼

ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਸਿੱਖਿਆ ਵਿਭਾਗ ’ਤੇ ਪ੍ਰਾਇਮਰੀ ਅਧਿਆਪਕ ਦੀਆਂ ਤਰੱਕੀਆਂ ਲਮਕਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਇਹ ਅਧਿਆਪਕ ਪਿਛਲੇ ਸੱਤ ਸਾਲਾਂ ਤੋਂ ਆਪਣੀਆਂ ਤਰੱਕੀਆਂ ਦੀ ਉਡੀਕ ਕਰ ਰਹੇ ਹਨ| ਡੀ ਟੀ ਐੱਫ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ...
Advertisement

ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਸਿੱਖਿਆ ਵਿਭਾਗ ’ਤੇ ਪ੍ਰਾਇਮਰੀ ਅਧਿਆਪਕ ਦੀਆਂ ਤਰੱਕੀਆਂ ਲਮਕਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਇਹ ਅਧਿਆਪਕ ਪਿਛਲੇ ਸੱਤ ਸਾਲਾਂ ਤੋਂ ਆਪਣੀਆਂ ਤਰੱਕੀਆਂ ਦੀ ਉਡੀਕ ਕਰ ਰਹੇ ਹਨ| ਡੀ ਟੀ ਐੱਫ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ, ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ, ਸਕੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਾਇਮਰੀ ਅਧਿਆਪਕਾਂ ਤੋਂ ਮਾਸਟਰ ਕਾਡਰ ਵਿੱਚ ਹੋਣ ਵਾਲੀਆਂ ਤਰੱਕੀਆਂ ਪਿਛਲੇ ਸੱਤ ਸਾਲਾਂ ਤੋਂ ਲਟਕ ਰਹੀਆਂ ਹਨ| ਕੁਝ ਵਿਸ਼ਿਆਂ ਦੀਆਂ ਪ੍ਰੋਮੋਸ਼ਨਾਂ ਹੋਏ ਤਾਂ ਲਗਪਗ 11-12 ਸਾਲ ਵੀ ਹੋ ਚੁੱਕੇ ਹਨ| ਉਨ੍ਹਾਂ ਮੰਗ ਕੀਤੀ ਕਿ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿੱਚ ਲੈਫਟ ਆਊਟ ਵਿੱਚ ਹੋਈਆਂ ਤਰੱਕੀਆਂ ਵਾਲੇ ਅਧਿਆਪਕਾਂ ਨੂੰ ਤੁਰੰਤ ਸਟੇਸ਼ਨਾਂ ਦੀ ਚੋਣ ਕਰਵਾਈ ਜਾਵੇ ਅਤੇ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿੱਚ ਤਰੱਕੀਆਂ ਦੀਆਂ ਲਿਸਟਾਂ ਤੁਰੰਤ ਜਾਰੀ ਕੀਤੀਆਂ ਜਾਣ|

Advertisement
Advertisement
Show comments