ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਤਲ ਕੇਸ ’ਚ ਦੋ ਸਾਲਾਂ ਤੋਂ ਭਗੌੜਾ ਮੁਲਜ਼ਮ ਗ੍ਰਿਫ਼ਤਾਰ

ਪੁਲੀਸ ਨੇ ਥਾਣਾ ਇੰਚਾਰਜ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਇੱਕ ਕਤਲ ਕੇਸ ਵਿੱਚ ਦੋ ਸਾਲਾਂ ਤੋਂ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਨੀ ਵਾਸੀ ਏਲਨਾਬਾਦ ਵਜੋਂ ਹੋਈ ਹੈ। ਥਾਣਾ ਇੰਚਾਰਜ ਪ੍ਰਗਟ ਸਿੰਘ ਨੇ ਦੱਸਿਆ...
Advertisement

ਪੁਲੀਸ ਨੇ ਥਾਣਾ ਇੰਚਾਰਜ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਇੱਕ ਕਤਲ ਕੇਸ ਵਿੱਚ ਦੋ ਸਾਲਾਂ ਤੋਂ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਨੀ ਵਾਸੀ ਏਲਨਾਬਾਦ ਵਜੋਂ ਹੋਈ ਹੈ। ਥਾਣਾ ਇੰਚਾਰਜ ਪ੍ਰਗਟ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਵਾਸੀ ਏਲਨਾਬਾਦ ਨੇ ਬਿਆਨ ਦਰਜ ਕਰਵਾਇਆ ਸੀ ਕਿ 8 ਮਾਰਚ 2023 ਨੂੰ ਏਲਨਾਬਾਦ ਦੇ ਟਿੱਬੀ ਅੱਡਾ ਇਲਾਕੇ ਵਿੱਚ ਦੋ ਧੜਿਆਂ ਵਿੱਚ ਝਗੜਾ ਅਤੇ ਮਾਰਕੁੱਟ ਹੋਈ ਸੀ। ਇਸ ਘਟਨਾ ਵਿੱਚ ਸ਼ਿਕਾਇਤਕਰਤਾ ਦਾ ਪੁੱਤਰ ਅਤੇ ਗੁਰਮੀਤ ਸਿੰਘ ਨਾਮ ਦਾ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਸਨ ਜਿਸਦੀ ਬਾਅਦ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਏਲਨਾਬਾਦ ਪੁਲੀਸ ਥਾਣਾ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੁਲਿਸ ਨੇ ਇਸ ਮਾਮਲੇ ਵਿੱਚ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਚੁੱਕੀ ਹੈ। ਉਕਤ ਮੁਲਜ਼ਮ ਘਟਨਾ ਦੇ ਬਾਅਦ ਤੋਂ ਹੀ ਫਰਾਰ ਸੀ। ਅੱਜ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Advertisement

Advertisement