ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ ’ਚ ਮੁਲਜ਼ਮ ਗ੍ਰਿਫ਼ਤਾਰ
ਡਿੰਗ ਥਾਣਾ ਦੀ ਪੁਲੀਸ ਨੇ ਨਾਬਾਲਗ ਨਾਲ ਕਥਿਤ ਤੌਰ ’ਤੇ ਜਬਰ-ਜਨਾਹ ਕਰਨ ਦੇ ਮਾਮਲੇ ’ਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਇਕ ਪਿੰਡ ਦੀ 15 ਸਾਲਾ ਨਾਬਾਲਗ ਲੜਕੀ ਦੇ ਪਿਤਾ ਨੇ ਪੁਲੀਸ...
Advertisement
ਡਿੰਗ ਥਾਣਾ ਦੀ ਪੁਲੀਸ ਨੇ ਨਾਬਾਲਗ ਨਾਲ ਕਥਿਤ ਤੌਰ ’ਤੇ ਜਬਰ-ਜਨਾਹ ਕਰਨ ਦੇ ਮਾਮਲੇ ’ਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਇਕ ਪਿੰਡ ਦੀ 15 ਸਾਲਾ ਨਾਬਾਲਗ ਲੜਕੀ ਦੇ ਪਿਤਾ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਲੜਕੀ ਨਾਲ ਉਕਤ ਨੌਜਵਾਨ ਵੱਲੋਂ ਜਬਰ-ਜਨਾਹ ਕੀਤਾ ਗਿਆ ਹੈ। ਪੁਲੀਸ ਨੇ ਸ਼ਿਕਾਇਤ ਮਗਰੋਂ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਲਈ ਇਕ ਟੀਮ ਦਾ ਗਠਨ ਕੀਤਾ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਅਮਲ ’ਚ ਲਿਆਂਦੀ ਅਤੇ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਉਸ ਨੂੰ ਨਿਆਂਇਕ ਹਿਰਾਸਤ ’ਚ ਜਲ੍ਹੇ ਭੇਜ ਦਿੱਤਾ ਗਿਆ ਹੈ।
Advertisement
Advertisement
×