ਘਰ ’ਚੋਂ ਨਗਦੀ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
ਇਥੋਂ ਦੇ ਕੀਰਤੀ ਨਗਰ ਸਥਿਤ ਇਕ ਘਰ ’ਚੋਂ 4 ਲੱਖ ਰੁਪਏ ਦੀ ਨਗਦੀ ਚੋਰੀ ਦੇ ਮਾਮਲੇ ’ਚ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਰਾਹੁਲ ਵਜੋਂ ਹੋਈ ਹੈ। ਸਿਟੀ ਥਾਣਾ ਪੁਲੀਸ ਦੇ ਇੰਚਾਰਜ ਸਬ-ਇੰਸਪੈਕਟਰ ਸੰਦੀਪ ਕੁਮਾਰ...
Advertisement
ਇਥੋਂ ਦੇ ਕੀਰਤੀ ਨਗਰ ਸਥਿਤ ਇਕ ਘਰ ’ਚੋਂ 4 ਲੱਖ ਰੁਪਏ ਦੀ ਨਗਦੀ ਚੋਰੀ ਦੇ ਮਾਮਲੇ ’ਚ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਰਾਹੁਲ ਵਜੋਂ ਹੋਈ ਹੈ। ਸਿਟੀ ਥਾਣਾ ਪੁਲੀਸ ਦੇ ਇੰਚਾਰਜ ਸਬ-ਇੰਸਪੈਕਟਰ ਸੰਦੀਪ ਕੁਮਾਰ ਨੇ ਦੱਸਿਆ ਕਿ ਤਾਮਿਲਨਾਡੂ ਵਾਸੀ ਪ੍ਰਿਆ ਸਵਾਮੀ ਹਾਲ ਵਾਸੀ ਕੀਰਤੀ ਨਗਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਘਰ ਵਿਚੋਂ ਚਾਰ ਲੱਖ ਦੀ ਨਗਦੀ ਚੋਰੀ ਹੋ ਗਈ ਹੈ। ਸਿਟੀ ਥਾਣੇ ’ਚ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਗਈ। ਪੁਲੀਸ ਨੇ ਅਹਿਮ ਸੁਰਾਗ ਲਾ ਕੇ ਚੋਰ ਨੂੰ 12 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ।
Advertisement
Advertisement
×

