ਕਤਲ ਮਾਮਲੇ ’ਚ ਮੁਲਜ਼ਮ ਗ੍ਰਿਫ਼ਤਾਰ
ਹੁਸ਼ਿਆਰਪੁਰ: ਜ਼ਿਲ੍ਹਾ ਪੁਲੀਸ ਨੇ 25 ਫ਼ਰਵਰੀ ਨੂੰ ਇਕ ਔਰਤ ਦੇ ਹੋਏ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਮ੍ਰਿਤਕਾ ਦਾ ਮਤਰੇਆ ਪੁੱਤਰ ਹੈ। ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ 25 ਫ਼ਰਵਰੀ ਨੂੰ ਥਾਣਾ ਟਾਂਡਾ ਦੇ...
Advertisement
ਹੁਸ਼ਿਆਰਪੁਰ: ਜ਼ਿਲ੍ਹਾ ਪੁਲੀਸ ਨੇ 25 ਫ਼ਰਵਰੀ ਨੂੰ ਇਕ ਔਰਤ ਦੇ ਹੋਏ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਮ੍ਰਿਤਕਾ ਦਾ ਮਤਰੇਆ ਪੁੱਤਰ ਹੈ। ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ 25 ਫ਼ਰਵਰੀ ਨੂੰ ਥਾਣਾ ਟਾਂਡਾ ਦੇ ਹਰਸੀ ਪਿੰਡ ਦੀ ਇਕ ਔਰਤ ਬਲਜਿੰਦਰ ਕੌਰ ਦੀ ਹੱਤਿਆ ਕਰ ਦਿੱਤੀ ਗਈ ਸੀ ਜਿਸ ਸਬੰਧੀ ਥਾਣਾ ਟਾਂਡਾ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 302/34 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਨੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਦਿਆਂ ਮੁਲਜ਼ਮ ਗੁਰਪ੍ਰੀਤ ਸਿੰਘ ਵਾਸੀ ਪਿੰਡ ਝਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ। -ਪੱਤਰ ਪ੍ਰੇਰਕ
Advertisement
Advertisement