ਜ਼ੀਰਾ: ਥਾਣਾ ਸਦਰ ਜ਼ੀਰਾ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ 23 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਸਮਾਧੀ ਮੁਹੱਲਾ ਜ਼ੀਰਾ ਵਜੋਂ ਹੋਈ ਹੈ। ਇਸ ਸਬੰਧੀ ਐੱਸਐੱਚਓ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਮੇਤ ਬੰਬ ਨੌ ਬੰਡਾਲਾ ਨੇੜੇ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੋ ਅੱਜ ਵੀ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਇਸ ਮਗਰੋਂ ਪੁਲੀਸ ਪਾਰਟੀ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। -ਪੱਤਰ ਪ੍ਰੇਰਕ