ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਦੋਸ਼ੀ ਨੂੰ 25 ਸਾਲ ਦੀ ਕੈਦ
ਇਥੋਂ ਦੀ ਫਾਸਟ ਟਰੈਕ ਕੋਰਟ ਨੇ ਇੱਕ ਨਾਬਾਲਗ ਨਾਲ ਹੋਏ ਜਿਣਸੀ ਸ਼ੋਸ਼ਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਮੁਲਜ਼ਮ ਨੂੰ 25 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਮੁਲਜ਼ਮ ਨੂੰ 75 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਮਾਮਲੇ ਮੁਤਾਬਕ...
Advertisement
ਇਥੋਂ ਦੀ ਫਾਸਟ ਟਰੈਕ ਕੋਰਟ ਨੇ ਇੱਕ ਨਾਬਾਲਗ ਨਾਲ ਹੋਏ ਜਿਣਸੀ ਸ਼ੋਸ਼ਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਮੁਲਜ਼ਮ ਨੂੰ 25 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਮੁਲਜ਼ਮ ਨੂੰ 75 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਮਾਮਲੇ ਮੁਤਾਬਕ 2 ਅਪਰੈਲ 2020 ਨੂੰ ਡਿੰਗ ਥਾਣੇ ਇਕ ਨਾਬਾਲਗ ਵੱਲੋਂ ਮੋਗਾ ਵਾਸੀ ਇੰਦਪਾਰ ਹਾਲ ਵਾਸੀ ਡਿੰਗ ਮੰਡੀ ਖ਼ਿਲਾਫ਼ ਜਿਣਸੀ ਸ਼ੋਸ਼ਣ ਦਾ ਕੇਸ ਦਰਜ ਕਰਵਾਇਆ ਗਿਆ ਸੀ। ਪੁਲੀਸ ਨੇ ਆਪਣੀ ਜਾਂਚ ਉਪਰੰਤ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਵਿੱਚ ਚਾਲਨ ਪੇਸ਼ ਕੀਤੇ ਜਿਸ ਦੀ ਸੁਣਵਾਈ ਕਰਦਿਆਂ ਫਾਸਟ ਟਰੈਕ ਅਦਾਲਤ ਦੇ ਵਧੀਕ ਸੈਸ਼ਨ ਜੱਜ ਡਾ. ਨਰੇਸ਼ ਕੁਮਾਰ ਸਿੰਘਲ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਵੱਖ-ਵੱਖ ਧਾਰਾਵਾਂ ਤਹਿਤ 25 ਸਾਲ ਦੀ ਕੈਦ ਤੇ 75 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਜੁਰਮਾਨਾ ਨਾ ਭਰਨ ’ਤੇ ਦੋਸ਼ੀ ਨੂੰ ਹੋਰ ਕੈਦ ਭੁਗਤਣੀ ਪਵੇਗੀ।
Advertisement
Advertisement