ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਬਸਿਡੀ ’ਤੇ ਖਰੀਦੀ ਖੇਤੀ ਮਸ਼ੀਨਰੀ ਵੇਚਣ ਦੀ ਹੋਵੇਗੀ ਪੜਤਾਲ

ਪਿਛਲੇ 5 ਸਾਲਾਂ ਦੌਰਾਨ ਖਰੀਦੀਆਂ ਗਈਆਂ ਮਸ਼ੀਨਾਂ ਸਬੰਧੀ ਪੜਤਾਲੀਆ ਕਮੇਟੀਆਂ ਦਾ ਗਠਨ
Advertisement

ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਖਰੀਦੀ ਖੇਤੀ ਮਸ਼ੀਨਰੀ ਦੀ ਮੁੜ ਵਿਕਰੀ ਦੇ ਘਪਲੇ ਦੀ ਪੜਤਾਲ ਦੇ ਹੁਕਮ ਜਾਰੀ ਕੀਤੇ ਹਨ। ਮਾਨਸਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਜ਼ਿਲ੍ਹੇ ਵਿੱਚ ਸਬਸਿਡੀ ’ਤੇ ਦਿੱਤੇ ਖੇਤੀਬਾੜੀ ਸੰਦਾਂ/ਮਸ਼ੀਨਰੀ ਦੀ ਮੁੜ ਤੋਂ ਵਿਕਰੀ (ਰੀਸੇਲ) ਦਾ ਗੰਭੀਰ ਨੋਟਿਸ ਲਿਆ ਗਿਆ ਹੈ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀ ਮਸ਼ੀਨਰੀ ਦੀ ਮੁੜ ਵਿਕਰੀ (ਰੀਸੇਲ) ਦੀ ਜਾਂਚ ਕਰਨ ਲਈ ਜ਼ਿਲ੍ਹੇ ਦੇ ਖੇਤੀਬਾੜੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਵੱਖ-ਵੱਖ ਸਪੈਸ਼ਲ ਪੰਜ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਜੋ ਕਿ ਪਿੰਡ-ਪਿੰਡ ਜਾਕੇ ਕਿਸਾਨਾਂ/ਸੁਸਾਇਟੀਆਂ/ਕਸਟਮ ਹਾਈਰਿੰਗ ਸੈਂਟਰਾਂ ਨੂੰ ਪਿਛਲੇ 5 ਸਾਲਾਂ ਦੌਰਾਨ ਸਬਸਿਡੀ ’ਤੇ ਦਿੱਤੇ ਸੰਦਾਂ ਦੀ ਜਾਂਚ ਕਰਨਗੀਆਂ ਅਤੇ ਜਾਂਚ ਦੌਰਾਨ ਮੌਜੂਦ ਨਾ ਪਾਈਆਂ ਗਈਆਂ ਮਸ਼ੀਨਾਂ ਦੇ ਮਾਲਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Advertisement

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਇਹ ਕਦਮ ਚੁੱਕੇ ਗਏ ਹਨ।ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਸੈਂਟਰਲੀ ਸਪਾਂਸਰਡ ਸਕੀਮ (ਕਰਾਪ ਰੈਜੀਡਿਊ ਮੈਂਨੇਜਮੈਂਟ) ਅਧੀਨ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਖੇਤ ਵਿੱਚ ਵਾਹੁਣ ਅਤੇ ਸੰਭਾਲਣ ਦੇ ਮੰਤਵ ਨਾਲ ਖੇਤੀ ਨਾਲ ਸਬੰਧਤ ਕਈ ਸੰਦ ਕਿਸਾਨਾਂ ਨੂੰ 50 ਫ਼ੀਸਦੀ ਅਤੇ 80 ਫ਼ੀਸਦੀ ਸਬਸਿਡੀ ’ਤੇ ਦਿੱਤੇ ਜਾਂਦੇ ਹਨ।

Advertisement