ਸ਼ਾਂਤੀ ਭੰਗ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਾਂਗੇ: ਐੱਸ ਐੱਸ ਪੀ
ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਪੈਦਾ ਕਰਨ ਦੇ ਉਦੇਸ਼ ਨਾਲ ਐੱਸਐੱਸਪੀ ਫ਼ਰੀਦਕੋਟ ਡਾ. ਪ੍ਰੱਗਿਆ ਜੈਨ ਦੀ ਅਗਵਾਈ ਹੇਠ ਅੱਜ ਸ਼ਾਮ ਨੂੰ ਸੈਂਕੜੇ ਪੁਲੀਸ ਕਰਮਚਾਰੀਆਂ ਵੱਲੋਂ ਫ਼ਲੈਗ ਮਾਰਚ ਕੀਤਾ ਗਿਆ। ਇਹ ਫ਼ਲੈਗ ਮਾਰਚ ਜੈਤੋ ਸ਼ਹਿਰ ਦੇ ਮਹੱਤਵਪੂਰਨ ਸਥਾਨਾਂ ਅਤੇ ਸ਼ਹਿਰ ਦੀਆਂ ਭੀੜ-ਭਾੜ ਵਾਲੀਆਂ ਥਾਂਵਾਂ ਅਤੇ ਬਾਜ਼ਾਰਾਂ ਵਿੱਚ ਕੀਤਾ ਗਿਆ। ਡਾ. ਪ੍ਰੱਗਿਆ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਪਬਲਿਕ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਕਿਸੇ ਵੀ ਕਿਸਮ ਦੀ ਗੈਰ ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਜੇਕਰ ਕੋਈ ਵਿਅਕਤੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਵੱਲੋਂ ਕਿਆਫ਼ੇ ਲਾਏ ਜਾ ਰਹੇ ਹਨ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਪੰਜਾਬ ’ਚ ਆਏ ਪ੍ਰਵਾਸੀਆਂ ਖ਼ਿਲਾਫ਼ ਪਿਛਲੇ ਕੁੱਝ ਦਿਨਾਂ ਤੋਂ ਸਿਰਜੇ ਜਾ ਰਹੇ ਬਿਰਤਾਂਤ ਦੇ ਮੱਦੇਨਜ਼ਰ ਪੰਜਾਬ ਪੁਲੀਸ ਮੁਸਤੈਦ ਹੋਈ ਹੈ