ਖੇਤਰੀ ਪ੍ਰਤੀਨਿਧ
ਬਰਨਾਲਾ, 19 ਸਤੰਬਰ
ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕਾਲੇਕੇ ਦੀ ਮੈਨੇਜਮੈਂਟ ਦੀ ਕਥਿਤ ਧੱਕੇਸ਼ਾਹੀ ਖ਼ਿਲਾਫ਼ ਮੋਰਚਾ ਅੱਜ 21ਵੇਂ ਦਿਨ ਡੀਸੀ ਕੰਪਲੈਕਸ ਅੱਗੇ ਪੁੱਜ ਗਿਆ। ਐੱਸਡੀਐੱਮ ਬਰਨਾਲਾ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਕਿਹਾ ਕਿ ਆਦਰਸ਼ ਸਕੂਲ ਮਾਮਲੇ ਦੀ ਜਾਂਚ ਹਿਤ ਇੱਕ ਜਾਂਚ ਕਮੇਟੀ ਕਾਇਮ ਕੀਤੀ ਗਈ ਸੀ। ਇਸ ਕਮੇਟੀ ਵਿਚ ਐੱਸਡੀਐੱਮ ਬਰਨਾਲਾ, ਡੀਐੱਸਪੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਵੈੱਲਫੇਅਰ ਅਫ਼ਸਰ ਸ਼ਾਮਲ ਸਨ। ਕਮੇਟੀ ਨੇ ਸਕੂਲ ਦੇ ਦਰਜਾ ਚਾਰ ਦੇ ਕਰਮਚਾਰੀਆਂ ਤੇ ਅਧਿਆਪਕਾਂ ਨੂੰ ਬੋਲੀ ਕਥਿਤ ਘਟੀਆ ਸ਼ਬਦਾਵਲੀ ਦੀ ਜਾਂਚ ਕੀਤੀ ਗਈ ਹੈ। ਪਰ ਪ੍ਰਸ਼ਾਸਨ ਵਲੋਂ ਅਜੇ ਤੱਕ ਕੋਈ ਵੀ ਫ਼ੈਸਲਾ ਨਹੀਂ ਕੀਤਾ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਆਦਰਸ਼ ਸਕੂਲ ਕਾਲੇਕੇ ਦੀ ਮੈਨੇਜਮੈਂਟ ਨੇ ਬਿਨਾਂ ਕਿਸੇ ਵਜ੍ਹਾ ਤੇ ਬਿਨਾਂ ਨੋਟਿਸ ਦੇ 26 ਅਧਿਆਪਕ ਤੇ ਅੱਠ ਦਰਜਾ ਚਾਰ ਚਾਰ ਕਰਮਚਾਰੀਆਂ ਨੂੰ ਕੱਢ ਦਿੱਤਾ ਗਿਆ। ਇਸ ਮੌਕੇ ਬੀਕੇਯੂ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ , ਭਗਤ ਸਿੰਘ ਛੰਨਾ, ਦਰਸ਼ਨ ਸਿੰਘ ਭੈਣੀ ਮਹਿਰਾਜ, ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਜਵੰਧਾ ,ਬਲਦੇਵ ਸਿੰਘ ਬਡਬਰ, ਮਲਕੀਤ ਸਿੰਘ ਹੇੜੀਕੇ, ਨਾਜ਼਼ਰ ਸਿੰਘ ਠੁੱਲੀਵਾਲ ਆਦਿ ਆਗੂ ਸ਼ਾਮਲ ਸਨ।