ਏ ਡੀ ਸੀ ਤੇ ਐੱਸ ਡੀ ਐੱਮ ਵੱਲੋਂ ਸਿਆਸੀ ਆਗੂਆਂ ਨਾਲ ਮੀਟਿੰਗਾਂ
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਨੂੰ ਕਾਨੂੰਨੀ ਚੌਖਟੇ ’ਚ ਰਹਿ ਕੇ ਨਿਯਮਬੱਧ ਤਰੀਕੇ ਨਾਲ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਐਕਸ਼ਨ ਮੋਡ ਵਿੱਚ ਆ ਗਿਆ ਹੈ। ਏ ਡੀ ਸੀ ਪੂਨਮ ਸਿੰਘ ਨੇ ਇਨ੍ਹਾਂ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੀਆਂ...
Advertisement
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਨੂੰ ਕਾਨੂੰਨੀ ਚੌਖਟੇ ’ਚ ਰਹਿ ਕੇ ਨਿਯਮਬੱਧ ਤਰੀਕੇ ਨਾਲ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਐਕਸ਼ਨ ਮੋਡ ਵਿੱਚ ਆ ਗਿਆ ਹੈ। ਏ ਡੀ ਸੀ ਪੂਨਮ ਸਿੰਘ ਨੇ ਇਨ੍ਹਾਂ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਨਾਮਜ਼ਦਗੀਆਂ ਦੇ ਦਾਖ਼ਲੇ ਤੋਂ ਲੈ ਕੇ, ਵਾਪਸੀ ਜਾਂ ਚੋਣਾਂ ਲੜਨ ਦੇ ਨਿਯਮਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਹੀ ਅਪੀਲ ਕੀਤੀ ਕਿ ਸਿਆਸੀ ਦਲਾਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ। ਅਜਿਹੀ ਹੀ ਇੱਕ ਹੋਰ ਮੀਟਿੰਗ ਐੱਸ ਡੀ ਐੱਮ ਬਠਿੰਡਾ ਬਲਕਰਨ ਸਿੰਘ ਮਾਹਲ ਵੱਲੋਂ ਵੀ ਆਪਣੇ ਦਫ਼ਤਰ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ।
Advertisement
Advertisement
