ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਰਨਾਲਾ ’ਚ ਏਡੀਸੀ ਵੱਲੋਂ ਨਗਰ ਕੌਂਸਲ ਦੇ ਵਿਕਾਸ ਕਾਰਜਾਂ ਦਾ ਨਿਰੀਖਣ

ਸ਼ਹਿਰ ’ਚ ਵਿਕਾਸ ਕਾਰਜਾਂ ਸਬੰਧੀ ਪ੍ਰਸ਼ਾਸਨ ਨੂੰ ਮਿਲ ਰਹੀਆਂ ਸਨ ਸ਼ਿਕਾਇਤਾਂ
Advertisement

ਰਵਿੰਦਰ ਰਵੀ

ਬਰਨਾਲਾ, 6 ਜੁਲਾਈ

Advertisement

ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਨਗਰ ਕੌਂਸਲ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀਆਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਕਾਰਨ ਡਿਪਟੀ ਕਮਿਸ਼ਨਰ ਟੀ.ਬੈਨਿਥ ਦੇ ਹੁਕਮਾਂ ’ਤੇ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਜਿਥੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ, ਓਥੇ ਸੀਵਰੇਜ ਸਬੰਧੀ ਦਿੱਕਤ ਵਾਲੇ ਇਲਾਕਿਆਂ ਦਾ ਦੌਰਾ ਵੀ ਕੀਤਾ। ਨਗਰ ਕੌਂਸਲ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਲਗਾਈਆਂ ਜਾ ਰਹੀਆਂ ਇੰਟਰਲਾਕ ਟਾਇਲਾਂ ਦੀਆਂ ਗੁਣਵਤਾ ਸਬੰਧੀ ਲੋਕਾਂ ਵੱਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ­ਪਰ ਨਗਰ ਕੌਂਸਲ ਅਧਿਕਾਰੀ ਸ਼ਿਕਾਇਤਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੇ ਸਨ। ਇਸ ਤੋਂ ਇਲਾਵਾ ਵਾਰਡਾਂ ਦੇ ਕਈ ਕੌਂਸਲਰਾਂ ਦੀ ਚੁੱਪੀ ਵੀ ਲੋਕਾਂ ਲਈ ਪਹੇਲੀ ਬਣੀ ਹੋਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ’ਤੇ ਆਵਾ ਬਸਤੀ ਦਾ ਦੌਰਾ ਕੀਤਾ ਜਿੱਥੇ ਪਿਛਲੇ ਦਿਨੀਂ ਸੀਵਰੇਜ ਦੇ ਬੰਦ ਹੋਣ ਕਰਕੇ ਪਾਣੀ ਖੜ੍ਹਨ ਕਰਕੇ ਲੋਕਾਂ ਨੂੰ ਮੁਸ਼ਕਿਲ ਪੇਸ਼ ਆ ਰਹੀ ਸੀ। ਉਨ੍ਹਾਂ ਸ਼ਹਿਰ ਦੇ ਸੇਖਾ ਰੋਡ ਅਤੇ ਠੀਕਰੀਵਾਲਾ ਰੋਡ ’ਤੇ ਹੋਏ ਪੈਚ ਵਰਕ ਦਾ ਜਾਇਜ਼ਾ ਲਿਆ ਅਤੇ ਸੇਖਾ ਰੋਡ ’ਤੇ ਸੀਵਰੇਜ ਮਸਲੇ ਸਬੰਧੀ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੌਜੂਦਾ ਬਰਸਾਤੀ ਸੀਜ਼ਨ ਦੌਰਾਨ ਲੋਕਾਂ ਨੂੰ ਪਾਣੀ ਖੜ੍ਹਨ ਕਰਕੇ ਅਤੇ ਸੀਵਰੇਜ ਸਬੰਧੀ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਇਸ ਬਾਰੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸ਼ਹਿਰ ਦੇ ਵਾਰਡ ਨੰਬਰ 15 ਵਿਚ ਲੱਗ ਰਹੀਆਂ ਇੰਟਰਲਾਕ ਟਾਈਲਾਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਮਿਆਰੀ ਕੰਮ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਅਤੇ ਨਗਰ ਕੌਂਸਲ ਬਰਨਾਲਾ ਤੋਂ ਅਫ਼ਸਰ ਮੌਜੂਦ ਸਨ।

Advertisement