ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 11 ਮਈ
ਮਗਨਰੇਗਾ ਅਧੀਨ ਗ੍ਰਾਮ ਪੰਚਾਇਤਾਂ ਵਿੱਚ ਕਰਵਾਏ ਜਾ ਰਹੇ ਕੰਮਾਂ ਦੀ ਚੈਕਿੰਗ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੀਤ ਮਹਿੰਦਰ ਸਿੰਘ ਸਹੋਤਾ ਵੱਲੋਂ ਪਿੰਡ ਘੁਮਿਆਰਾ ਅਤੇ ਚੰਦਬਾਜਾ ਆਦਿ ਦਾ ਦੌਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਸਹੋਤਾ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਘੁਮਿਆਰਾ ਅਤੇ ਚੰਦਬਾਜਾ ਵਿੱਚ ਚੱਲ ਰਹੇ ਪੱਕੇ ਖਾਲਿਆ, ਸਫਾਈ ਦੇ ਕੰਮਾਂ, ਮਸਟਰੋਲ ਅਤੇ ਜਾਬ ਕਾਰਡ ਸਬੰਧੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿਥੇ ਵੀ ਮਗਨਰੇਗਾ ਸਕੀਮ ਅਧੀਨ ਕੰਮ ਚੱਲ ਰਿਹਾ ਹੈ, ਉਥੇ ਕੰਮ ਕਰਨ ਵਾਲੇ ਹਰ ਵਿਅਕਤੀ ਕੋਲ ਜਾਬ ਕਾਰਡ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਗ੍ਰਾਮ ਰੁਜ਼ਗਾਰ ਸੇਵਕਾਂ ਕੋਲ ਚੱਲ ਰਹੇ ਕੰਮਾਂ ਸਬੰਧੀ ਪ੍ਰਪੋਜ਼ਲ ਹੋਣੀ ਚਾਹੀਦੀ ਹੈ ਕਿ ਚੱਲ ਰਿਹਾ ਕੰਮ ਕਿੰਨੇ ਦਿਨਾਂ ਵਿੱਚ ਪੂਰਾ ਹੋਵੇਗਾ ਅਤੇ ਇਸ ਲਈ ਕਿੰਨੇ ਮਜ਼ਦੂਰਾਂ ਦੀ ਜ਼ਰੂਰਤ ਹੋਵੇਗੀ। ਉਨ੍ਹਾਂ ਕਿਹਾ ਕਿ ਕਰਮਚਾਰੀ ਮਗਨਰੇਗਾ ਅਧੀਨ ਚੱਲ ਰਹੇ ਕੰਮਾਂ ਸਬੰਧੀ ਆਪਣਾ ਨਿੱਜੀ ਧਿਆਨ ਦੇਣ ਅਤੇ ਜੇਕਰ ਕਿਤੇ ਵੀ ਕੋਈ ਊਨਤਾਈ ਪਾਈ ਜਾਂਦੀ ਹੈ ਤਾਂ ਇਸ ਸਬੰਧੀ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।