ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪ੍ਰਸ਼ਾਸਨ ਨੇ ਰਟੌਲ ਬੇਟ ’ਚ 17 ਕਿੱਲੇ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ

ਦਸ ਏਕੜ ਜ਼ਮੀਨ ਦਾ ਕਬਜ਼ਾ ਲੈਣਾ ਬਾਕੀ; ਕਬਜ਼ਾਧਾਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ
ਰਟੌਲ ਬੇਟ ’ਚ ਜ਼ਮੀਨ ਦਾ ਕਬਜ਼ਾ ਛੁਡਵਾਉਣ ਪੁੱਜੇ ਅਧਿਕਾਰੀ।
Advertisement

ਪੱਤਰ ਪ੍ਰੇਰਕ

ਜ਼ੀਰਾ, 29 ਮਈ

Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਡੀਡੀਪੀਓ-ਕਮ-ਕੁਲੈਕਟਰ ਜ਼ਿਲ੍ਹਾ ਫਿਰੋਜ਼ਪੁਰ ਦੇ ਹੁਕਮਾਂ ਹੇਠ ਤਹਿਸੀਲਦਾਰ ਰਾਜ ਕੁਮਾਰ ਚੱਢਾ, ਪੰਚਾਇਤ ਅਫਸਰ ਕੁਲਵਿੰਦਰ ਪਾਲ, ਪੰਚਾਇਤ ਸੈਕਟਰੀ ਜਗਪ੍ਰੀਤ ਸਿੰਘ ਜੱਗੀ, ਕਾਨੂੰਗੋ ਸੁਰਜੀਤ ਸਿੰਘ, ਪਟਵਾਰੀ ਗੁਰਦੀਪ ਸਿੰਘ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਪਿੰਡ ਰਟੌਲ ਬੇਟ ਦੇ ਕੁਝ ਵਿਅਕਤੀਆਂ ਵੱਲੋਂ ਪਿੰਡ ਦੀ 17 ਕਿੱਲੇ ਪੰਚਾਇਤੀ ਜ਼ਮੀਨ ’ਤੇ ਕੀਤਾ ਗਿਆ ਕਬਜ਼ਾ ਛੁਡਵਾਇਆ ਗਿਆ।

ਪਿੰਡ ਦੇ ਸਰਪੰਚ ਜਸਪਾਲ ਕੌਰ ਪਤਨੀ ਬੋਹੜ ਸਿੰਘ ਨੇ ਦੱਸਿਆ ਕਿ ਪਿੰਡ ਰਟੌਲ ਬੇਟ ਦੀ 27 ਕਿੱਲੇ ਗ੍ਰਾਮ ਪੰਚਾਇਤ ਦੀ ਜ਼ਮੀਨ ’ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਫਰਜ਼ੀ ਇੰਤਕਾਲ ਬਣਵਾ ਕੇ

ਲਗਪਗ 30 ਸਾਲ ਤੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਕਈ ਵਾਰ ਸ਼ਿਕਾਇਤਾਂ ਕੀਤੀਆਂ ਪਰ ਸਮੇਂ- ਸਮੇਂ ਦੀਆਂ ਸਰਕਾਰਾਂ ਦੀ ਮਿਲੀਭੁਗਤ ਕਾਰਨ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਹਲਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਆਪ ਦੇ ਯੂਥ ਆਗੂ ਸ਼ੰਕਰ ਕਟਾਰੀਆ ਦੀ ਮਿਹਨਤ ਸਦਕਾ 17 ਕਿੱਲੇ ਜ਼ਮੀਨ ਗ੍ਰਾਮ ਪੰਚਾਇਤ ਨੂੰ ਵਾਪਸ ਦਿਵਾਈ ਗਈ ਜਦਕਿ 10 ਕਿੱਲਿਆਂ ਦਾ ਕਬਜ਼ਾ ਲੈਣਾ ਬਾਕੀ ਹੈ। ਤਹਿਸੀਲਦਾਰ ਜ਼ੀਰਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਵੱਲੋਂ ਇਹ ਨਾਜਾਇਜ਼ ਕਬਜ਼ੇ ਕੀਤੇ ਗਏ ਸਨ, ਉਨ੍ਹਾਂ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Advertisement