ਮੁੱਖ ਮੰਤਰੀ ਦੀ ਬੱਧਨੀਕਲਾਂ ਆਮਦ ਦੇ ਮੱਦੇਨਜ਼ਰ ਪ੍ਰਸ਼ਾਸਨ ਪੱਬਾਂ ਭਾਰ

ਮੁੱਖ ਮੰਤਰੀ ਦੀ ਬੱਧਨੀਕਲਾਂ ਆਮਦ ਦੇ ਮੱਦੇਨਜ਼ਰ ਪ੍ਰਸ਼ਾਸਨ ਪੱਬਾਂ ਭਾਰ

ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਸਮਰੱਥਕਾਂ ਨਾਲ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਬੀਬੀ ਭਾਗੀਕੇ ਤੇ ਹੋਰ।

ਮਹਿੰਦਰ ਸਿੰਘ ਰੱਤੀਆਂ/ਰਾਜਵਿੰਦਰ ਸਿੰਘ

ਮੋਗਾ/ਨਿਹਾਲ ਸਿੰਘ ਵਾਲਾ, 30 ਨਵੰਬਰ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਦਸੰਬਰ ਨੂੰ ਬੱਧਨੀਕਲਾਂ ’ਚ ਪਾਰਟੀ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਨਗੇ। ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਮੁੱਖ ਮੰਤਰੀ ਨੂੰ ਇਥੇ ਦੋਹਰੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਬੇ ’ਚ ਪੁਲੀਸ ਸਿਪਾਹੀ ਭਰਤੀ ਵਿੱਚ ਨੌਜਵਾਨ ਵਰਗ ਵੱਲੋਂ ਧਾਂਦਲੀਆਂ ਦੇ ਇਲਜ਼ਾਮਾਂ ਅਤੇ ਈਟੀਟੀ. ਅਧਿਆਪਕਾਂ ਅਤੇ ਹੋਰ ਜਥੇਬੰਦੀਆਂ ਦੇ ਰੋਹ ਹਲਕੇ ਦੀ ਕਮਾਂਡ ਪਾਰਟੀ ’ਚ ਸ਼ਾਮਲ ਕੀਤੇ ਅਕਾਲੀ ਆਗੂ ਨੂੰ ਦੇਣ ਤੋਂ ਟਕਸਾਲੀ ਕਾਂਗਰਸੀਆਂ ’ਚ ਭਾਰੀ ਰੋਸ ਹੈ।

ਨਿਹਾਲ ਸਿੰਘ ਵਾਲਾ ਰਾਖਵਾਂ ਹਲਕੇ ’ਚ ਚਾਰ ਧੜਿਆਂ ਵਿੱਚ ਵੰਡੀ ਕਾਂਗਰਸ ਦੇ ਸਾਰੇ ਧੜੇ ਆਪਣੇ ਪੱਧਰ ’ਤੇ ਤਿਆਰੀਆਂ ਵਿੱਚ ਜੁਟੇ ਹੋਏ ਹਨ। ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਭੁਪਿੰਦਰ ਸਿੰਘ ਸਾਹੋਕੇ ਨੂੰ ਅਹਿਮੀਅਤ ਮਿਲਣੀ ਯਕੀਨੀ ਹੈ ਕਿਉਂਕਿ ਲੁਧਿਆਣਾ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਬੱਧਨੀ ਕਲਾਂ ਵਿੱਚ ਆਉਣ ਦਾ ਸੱਦਾ ਦਿੱਤਾ ਸੀ ਜੋ ਉਨ੍ਹਾਂ ਸਵੀਕਾਰ ਕਰ ਲਿਆ। ਨਿਹਾਲ ਸਿੰਘ ਵਾਲਾ ਖੇਤਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਚਾਰ ਦਾਅਵੇਦਾਰ ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ, ਪਰਮਿੰਦਰ ਸਿੰਘ ਡਿੰਪਲ, ਸੇਵਾਮੁਕਤ ਐੱਸਪੀ ਮੁਖਤਿਆਰ ਸਿੰਘ ਤੇ ਹੋਰ ਆਗੂਆਂ ਨੇ ਆਪਣੀ ਤਾਕਤ ਦਾ ਮੁਜ਼ਾਹਰਾ ਕਰਦਿਆਂ ਅਕਾਲੀ ਦਲ ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਸਾਹੋਕੇ ਨੂੰ ਨਿਹਾਲ ਸਿੰਘ ਵਾਲਾ ਖੇਤਰ ਦਾ ਕਾਂਗਰਸ ਇੰਚਾਰਜ ਨਿਯੁਕਤ ਕਰਨ ਦਾ ਵਿਰੋਧ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪਾਰਟੀ ਲੀਡਰਸ਼ਿਪ ਨੂੰ ਖੁੱਲ੍ਹੇਆਮ ਚਿਤਾਵਨੀ ਦਿੱਤੀ ਸੀ ਕਿ ਜੇਕਰ ਸਾਹੋਕੇ ਨੂੰ ਪਾਰਟੀ ਟਿਕਟ ਦਿੱਤੀ ਗਈ ਤਾਂ ਪਾਰਟੀ ਦੇ ਟਕਸਾਲੀ ਆਗੂ ਹਾਈਕਮਾਂਡ ਖ਼ਿਲਾਫ ਅੰਦੋਲਨ ਸ਼ੁਰੂ ਕਰ ਦੇਣਗੇ। ਇਸ ਰੈਲੀ ਤੋਂ 48 ਘੰਟੇ ਪਹਿਲਾਂ ਇਸ ਹਲਕੇ ਤੋਂ ਟਿਕਟ ਦੀ ਦਾਅਵੇਦਾਰ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਮਾਰਕੀਟ ਕਮੇਟੀ ਦਫਤਰ ਵਿੱਚ ਆਪਣੇ ਸਮਰਥਕਾਂ ਪੰਚ-ਸਰਪੰਚਾਂ ਦੀ ਮੀਟਿੰਗ ਬੁਲਾ ਕੇ ਤਾਕਤ ਦਾ ਪ੍ਰਦਰਸ਼ਨ ਕੀਤਾ। ਸ਼੍ੋਮਣੀ ਅਕਾਲੀ ਦਲ ਦੇ ਭੁਪਿੰਦਰ ਸਿੰਘ ਸਾਹੋਕੇ ਦੇ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਲਕੇ ਵਿੱਚ ਬਗਾਵਤ ਵਰਗੀ ਸਥਿਤੀ ਬਣੀ ਹੋਈ ਹੈ। ਪਾਰਟੀ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਵੀ ਜਿਆਦਾ ਸਰਗਰਮ ਨਜ਼ਰ ਨਹੀਂ ਆ ਰਹੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਗਾ ਅਤੇ ਬਾਘਾਪੁਰਾਣਾ ਸਮਾਗਮਾਂ ਵਿੱਚ ਸਟੇਜ ’ਤੇ ਸੀਐਮ ਨਾਲ ਨਜ਼ਰ ਨਹੀਂ ਆਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All