ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ/ਮੋਗਾ, 21 ਅਕਤੂਬਰ
ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਹਲਕਾ ਮੋਗਾ ਦੇ ਬਾਜ਼ਾਰਾਂ ਦਾ ਦੌਰਾ ਕੀਤਾ। ਦੁਕਾਨਦਾਰ ਅਤੇ ਲੋਕਾਂ ਦੀਆਂ ਪੁਲੀਸ ਤੇ ਕਾਰਪੋਰੇਸ਼ਨ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਸੁਣਿਆ। ਵਿਧਾਇਕ ਅਰੋੜਾ ਨੇ ਕਾਰਪੋਰੇਸ਼ਨ ਅਤੇ ਟਰੈਫਿਕ ਪੁਲੀਸ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਦੁਕਾਨਦਾਰਾਂ ਤੇ ਗਾਹਕਾਂ ਨਾਲ ਨਰਮ ਰਵੱਈਆ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਦੁਕਾਨਦਾਰ ਵੀ ਨਿਯਮਾਂ ਦਾ ਪਾਲਣ ਕਰਨ। ਉਨ੍ਹਾਂ ਕਿਹਾ ਕਿ ਦੋ ਸਾਲ ਬਾਅਦ ਦੀਵਾਲੀ ਦਾ ਤਿਉਹਾਰ ਬਿਨਾਂ ਕਿਸੇ ਕੋਵਿਡ ਪਾਬੰਦੀ ਦੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਭ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਸਾਵਧਾਨੀਆਂ ਵਰਤਣ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ।