ਪਰਾਲੀ ਸਾੜਨ ਖ਼ਿਲਾਫ਼ ਪ੍ਰਸ਼ਾਸਨ ਸਖ਼ਤ
ਇਥੇ ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਸਖ਼ਤ ਕਦਮ ਚੁੱਕਿਆ ਹੈ। ਪਿੰਡ ਮਹੇਸਰੀ ’ਚ ਪਰਵਾਸੀ ਪੰਜਾਬੀ ਦੀ ਜ਼ਮੀਨ ਨੂੰ ਠੇਕੇ ਉੱਤੇ ਕਾਸ਼ਤ ਕਰਨ ਵਾਲੇ ਕਿਸਾਨ ਹਰਦਿਆਲ ਸਿੰਘ ਖ਼ਿਲਾਫ਼ ਐੱਫ ਆਈ ਆਰ ਦਰਜ ਕਰਕੇ ਚਲਾਨ ਕੀਤਾ ਗਿਆ ਹੈ। ਡੀ ਸੀ ਸਾਗਰ ਸੇਤੀਆ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਿਸ ਦੇ ਚੱਲਦਿਆਂ ਪਰਾਲੀ ਨੂੰ ਅੱਗ ਲੱਗਣ ਦੇ ਮਾਮਲਿਆਂ ਵਿਚ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਾਲ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਚਲਾਨ ਕਰ ਕੇ ਐੱਫ ਆਈ ਆਰ ਦਰਜ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਜ਼ੀਰੋ ਟੌਲਰੈਂਸ ਪਾਲਿਸੀ ਅਪਣਾਈ ਜਾ ਰਹੀ ਹੈ। ਜੇਕਰ ਕਿਤੇ ਵੀ ਅੱਗ ਲਗਾਉਣ ਦੀ ਘਟਨਾ ਦਰਜ ਹੁੰਦੀ ਹੈ ਤਾਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐੱਸਡੀਐੱਮ ਸਾਰੰਗਪ੍ਰੀਤ ਸਿੰਘ ਔਜਲਾ ਨੇ ਕਿਹਾ ਕਿ ਪਿੰਡ ਮਹੇਸਰੀ ਵਿੱਚ ਕਿਸਾਨਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਨੋਡਲ ਅਫਸਰ, ਕਲੱਸਟਰ ਅਫਸਰਾਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੈਟੇਲਾਈਟ ਜ਼ਰੀਏ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖੀ ਜਾ ਰਹੀ ਹੈ। ਇਸ ਲਈ ਕੋਈ ਵੀ ਕਿਸਾਨ ਹੁਕਮਾਂ ਦੀ ਉਲੰਘਣਾ ਨਾ ਕਰੇ। ਉਨ੍ਹਾਂ ਨੋਡਲ ਤੇ ਕਲੱਸਟਰ ਅਫ਼ਸਰਾਂ ਨੂੰ ਵੀ ਆਪਣੇ ਖੇਤਰਾਂ ਵਿੱਚ ਮੁਸਤੈਦੀ ਨਾਲ ਨਿਗਰਾਨੀ ਰੱਖਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕਰਨ ਦੀਆਂ ਹਦਾਇਤਾਂ ਦਿੱਤੀਆਂ।
