ਕਲੇਰ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ
ਹਲਕੇ ਦੇ ਪਿੰਡ ਚੀਮਾ ਵਿੱਚ ਸਾਬਕਾ ਸਰਪੰਚ ਨਛੱਤਰ ਸਿੰਘ ਕਲੇਰ ਦਾ ਪੋਤਰਾ ਰਾਜਦੀਪ ਸਿੰਘ ਕਲੇਰ ਆਪਣੇ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ। ਅੱਜ ਉਨ੍ਹਾਂ ਦੇ ਘਰ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸੰਸਦ ਮੈਂਬਰ...
Advertisement
ਹਲਕੇ ਦੇ ਪਿੰਡ ਚੀਮਾ ਵਿੱਚ ਸਾਬਕਾ ਸਰਪੰਚ ਨਛੱਤਰ ਸਿੰਘ ਕਲੇਰ ਦਾ ਪੋਤਰਾ ਰਾਜਦੀਪ ਸਿੰਘ ਕਲੇਰ ਆਪਣੇ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ। ਅੱਜ ਉਨ੍ਹਾਂ ਦੇ ਘਰ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਪਹੁੰਚੇ ਅਤੇ ਰਾਜਦੀਪ ਕਲੇਰ ਨੂੰ ‘ਆਪ’ ਵਿੱਚ ਸ਼ਾਮਲ ਕੀਤਾ। ‘ਆਪ’ ਨੇਤਾਵਾਂ ਨੇ ਨੌਜਵਾਨਾਂ ਦੀ ਹੌਂਸਲਾ-ਅਫਜ਼ਾਈ ਕੀਤੀ ਅਤੇ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲਗਾਤਾਰ ਹਰ ਵਾਅਦੇ ਪੂਰੇ ਕਰਕੇ ਸੂਬੇ ਨੂੰ ਤਰੱਕੀ ਦੀ ਲੀਹ ’ਤੇ ਲਿਆਂਦਾ ਗਿਆ ਹੈ, ਜਿਸ ਤੋਂ ਪੰਜਾਬ ਦਾ ਹਰ ਵਰਗ ਖੁਸ਼ ਹੈ।
ਇਸ ਮੌਕੇ ਪਿੰਡ ਨਾਈਵਾਲਾ ਦੇ ਸਾਬਕਾ ਸਰਪੰਚ ਜਤਿੰਦਰ ਸਿੰਘ ਵਾਈਸ ਕੋਆਰਡੀਨੇਟਰ ਐਸਸੀ ਵਿੰਗ ਹਲਕਾ ਮਹਿਲ ਕਲਾਂ, ਪੰਚ ਜੀਵਨ ਸਿੰਘ, ਪੰਚ ਜਗਸੀਰ ਸਿੰਘ, ਪਰਮਜੀਤ ਸਿੰਘ ਬੰਟੀ, ਜਸਪ੍ਰੀਤ ਸਿੰਘ ਟੌਹੜਾ ਕਰਮਜੀਤ ਸਿੰਘ ਫੌਜੀ, ਸੁਖਦੇਵ ਸਿੰਘ ਫੌਜੀ, ਚਮਕੌਰ ਸਿੰਘ, ਜਗਸੀਰ ਸਿੰਘ ਅਤੇ ਹੋਰ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ।
Advertisement
Advertisement