ਐਡਵੋਕੇਟ ਢਿੱਲਵਾਂ ਵਾਈਸ ਕੋ-ਆਡੀਨੇਟਰ ਨਿਯੁਕਤ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿੱਲਵਾਂ ਨੂੰ ਹੁਣ ਨਸ਼ਾ ਮੁਕਤੀ ਮੋਰਚਾ ਦੇ ਸੰਗਠਨ ’ਚ ਮਾਲਵਾ ਵੈਸਟ ਜ਼ੋਨ ਦੇ ਵਾਈਸ ਕੋ-ਆਰਡੀਨੇਟਰ ਦੇ ਅਹੁਦੇ ਨਾਲ ਨਿਵਾਜਿਆ ਗਿਆ ਹੈ। ਐਡਵੋਕੇਟ ਚੈਰੀ ਨੇ ਹਲਕਾ ਵਿਧਾਇਕ...
Advertisement
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿੱਲਵਾਂ ਨੂੰ ਹੁਣ ਨਸ਼ਾ ਮੁਕਤੀ ਮੋਰਚਾ ਦੇ ਸੰਗਠਨ ’ਚ ਮਾਲਵਾ ਵੈਸਟ ਜ਼ੋਨ ਦੇ ਵਾਈਸ ਕੋ-ਆਰਡੀਨੇਟਰ ਦੇ ਅਹੁਦੇ ਨਾਲ ਨਿਵਾਜਿਆ ਗਿਆ ਹੈ। ਐਡਵੋਕੇਟ ਚੈਰੀ ਨੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਦਿਨ ਰਾਤ ਇੱਕ ਕਰ ਕੇ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇਗਾ, ਉੱਥੇ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਵੀ ਕੀਤਾ ਜਾਵੇਗਾ।
Advertisement
Advertisement
