ਵਿਜੀਲੈਂਸ ਦੀ ਕਾਰਵਾਈ ਮਗਰੋਂ ਅਕਾਲੀ ਤੇ ਕਾਂਗਰਸੀ ਮਿਹਣੋ-ਮਿਹਣੀ : The Tribune India

ਵਿਜੀਲੈਂਸ ਦੀ ਕਾਰਵਾਈ ਮਗਰੋਂ ਅਕਾਲੀ ਤੇ ਕਾਂਗਰਸੀ ਮਿਹਣੋ-ਮਿਹਣੀ

ਵਿਜੀਲੈਂਸ ਦੀ ਕਾਰਵਾਈ ਮਗਰੋਂ ਅਕਾਲੀ ਤੇ ਕਾਂਗਰਸੀ ਮਿਹਣੋ-ਮਿਹਣੀ

ਕੁਸ਼ਲਦੀਪ ਸਿੰਘ ਢਿੱਲੋਂ, ਪਰਮਬੰਸ ਸਿੰਘ ਬੰਟੀ ਰੋਮਾਣਾ

ਜਸਵੰਤ ਜੱਸ

ਫ਼ਰੀਦਕੋਟ, 31 ਜਨਵਰੀ

ਵਿਜੀਲੈਂਸ ਵਿਭਾਗ ਨੇ ਬੀਤੇ ਦਿਨ ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੁੱਛ-ਪੜਤਾਲ ਲਈ ਸੱਦਿਆ ਸੀ, ਜਿਸ ਮਗਰੋਂ ਕਾਂਗਰਸੀ ਅਤੇ ਅਕਾਲੀ ਆਗੂਆਂ ਵਿੱਚ ਸਿਖ਼ਰ ਦੀ ਤਲਖ਼ੀ ਦੇਖੀ ਗਈ। ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਪ੍ਰੈੱਸ ਕਾਨਫਰੰਸ ਕਰ ਕੇ ਦੋਸ਼ ਲਾਇਆ ਕਿ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਥਿਤ ਵੱਡੇ ਪੱਧਰ ’ਤੇ ਸਰਕਾਰੀ ਫੰਡਾਂ ਦਾ ਦੁਰਉਪਯੋਗ ਕੀਤਾ ਹੈ ਅਤੇ ਕਥਿਤ ਤੌਰ ’ਤੇ ਗੈਰਕਾਨੂੰਨੀ ਤਰੀਕੇ ਨਾਲ ਮਾਈਨਿੰਗ ਕਰ ਕੇ ਮੋਟੀ ਕਮਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਢਿੱਲੋਂ ਨੇ ਸਰਕਾਰ ਦੇ ਪ੍ਰਭਾਵ ਹੇਠ ਵੱਡੇ ਆਰਥਿਕ ਲਾਭ ਲਏ ਹਨ। ਇਸ ਲਈ ਉਨ੍ਹਾਂ ਖ਼ਿਲਾਫ਼ ਤੁਰੰਤ ਪਰਚਾ ਹੋਣਾ ਚਾਹੀਦਾ ਹੈ।

ਦੂਜੇ ਪਾਸੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਅਕਾਲੀਆਂ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਪ੍ਰੈੱਸ ਕਾਨਫਰੰਸ ਸੱਦ ਕੇ ਸਪੱਸ਼ਟ ਕੀਤਾ ਕਿ ਵਿਜੀਲੈਂਸ ਦੀ ਪੜਤਾਲ ਦਾ ਉਹ ਸਵਾਗਤ ਕਰਦੇ ਹਨ ਅਤੇ ਮੰਗ ਕਰਦੇ ਹਨ ਕਿ ਸਾਰੇ ਸਿਆਸੀ ਆਗੂਆਂ ਦੀ ਪੜਤਾਲ ਹੋਣੀ ਚਾਹੀਦੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ 50 ਸਾਲਾਂ ਤੋਂ ਸਿਆਸਤ ਵਿੱਚ ਹੈ ਅਤੇ ਹੁਣ ਤੱਕ ਉਨ੍ਹਾਂ ਦੇ ਦਾਦਾ ਜਵਾਹਰ ਸਿੰਘ ਢਿੱਲੋਂ, ਪਿਤਾ ਜੱਸਮਤ ਸਿੰਘ ਢਿੱਲੋਂ, ਮਾਤਾ ਜਗਦੀਸ਼ ਕੌਰ ਢਿੱਲੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਉਹ ਖੁਦ ਵੀ ਹਲਕੇ ਵਿੱਚੋਂ ਦੋ ਵਾਰ ਵਿਧਾਇਕ ਚੁਣੇ ਗਏ ਹਨ। ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਆਪਣੀ ਸਾਰੀ ਜਾਇਦਾਦ ਦੇ ਵੇਰਵੇ ਆਪਣੇ ਨਾਮਜ਼ਦਗੀ ਪੱਤਰਾਂ ਵਿੱਚ ਪਹਿਲਾਂ ਦੇ ਚੁੱਕੇ ਹਨ ਅਤੇ ਉਨ੍ਹਾਂ ਦਾ ਪਰਿਵਾਰ 1968 ਤੋਂ ਕਾਰੋਬਾਰ ਕਰ ਰਿਹਾ ਹੈ ਅਤੇ ਇਹ ਕਾਰੋਬਾਰ ਕਾਨੂੰਨ ਮੁਤਾਬਕ ਚੱਲ ਰਿਹਾ ਹੈ। ਉਸ ਵੱਲ ਟੈਕਸ ਦਾ ਕੋਈ ਬਕਾਇਆ ਨਹੀਂ ਹੈ, ਜਦੋਂਕਿ ਦੋਸ਼ ਲਾਉਣ ਵਾਲੇ ਅਕਾਲੀ ਆਗੂ ਨੇ ਟਰਾਂਸਪੋਰਟਰ ਹੁੰਦਿਆਂ ਕਥਿਤ ਤੌਰ ’ਤੇ ਲੱਖਾਂ ਰੁਪਏ ਦਾ ਟੈਕਸ ਚੋਰੀ ਕੀਤਾ।

ਅਕਾਲੀ ਆਗੂਆਂ ਦੀਆਂ ਫਾਈਲਾਂ ਵੀ ਜਲਦ ਖੁੱਲ੍ਹਣਗੀਆਂ: ਵਿਧਾਇਕ ਸੇਖੋਂ

ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਪੱਖਪਾਤ ਕੀਤਿਆਂ ਪੂਰੇ ਮਾਮਲੇ ਦੀ ਪੜਤਾਲ ਕਰਵਾ ਰਹੀ ਹੈ ਅਤੇ ਪੜਤਾਲ ਤੋਂ ਬਾਅਦ ਸਾਰੀ ਸੱਚਾਈ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਕਈ ਅਕਾਲੀ ਆਗੂਆਂ ਦੀਆਂ ਫਾਈਲਾਂ ਵੀ ਜਲਦ ਖੁੱਲ੍ਹਣ ਵਾਲੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All