ਪੱਛਮੀ ਬੰਗਾਲ ਤੋਂ ਬਾਅਦ ਪੰਜਾਬ ਦੀ ਵਾਰੀ: ਢਿੱਲੋਂ
ਦੇਸ਼ ਦੇ ਵੱਖ-ਵੱਖ ਰਾਜਾਂ ਸਣੇ ਪੱਛਮੀ ਬੰਗਾਲ ਅਤੇ ਅਸਾਮ ਵਿੱਚ ਭਾਜਪਾ ਦੀ ਜਿੱਤ ਦੀ ਖੁਸ਼ੀ ’ਚ ਆਗੂਆਂ ਤੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਜਸ਼ਨ ਮਨਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ...
ਦੇਸ਼ ਦੇ ਵੱਖ-ਵੱਖ ਰਾਜਾਂ ਸਣੇ ਪੱਛਮੀ ਬੰਗਾਲ ਅਤੇ ਅਸਾਮ ਵਿੱਚ ਭਾਜਪਾ ਦੀ ਜਿੱਤ ਦੀ ਖੁਸ਼ੀ ’ਚ ਆਗੂਆਂ ਤੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਜਸ਼ਨ ਮਨਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਵਿਜੈ ਸਾਂਪਲਾ ਅਤੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਜਨਰਲ ਸਕੱਤਰ ਨਰਿੰਦਰ ਗਰਗ ਨੀਟਾ, ਪ੍ਰਧਾਨ ਐੱਸ ਸੀ ਮੋਰਚਾ ਧਰਮ ਸਿੰਘ ਫੌਜੀ, ਸਮੇਤ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਭੰਗੜਾ ਪਾਇਆ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੱਛਮੀ ਬੰਗਾਲ ਅਤੇ ਅਸਾਮ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਭਾਜਪਾ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਤੇ ਸਾਬਕਾ ਅਕਾਲੀ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ’ਚ ਇਕੱਠੀ ਹੋਈ ਸਥਾਨਕ ਲੀਡਰਸ਼ਿਪ ਅਤੇ ਵਾਲੰਟੀਅਰਾਂ ਨੇ ਲੱਡੂ ਵੰਡੇ ਅਤੇ ਢੋਲ ਦੀ ਥਾਪ ’ਤੇ ਭੰਗੜੇ ਪਾਏ। ਉਨ੍ਹਾਂ ਆਖਿਆ ਕਿ ਕਾਂਗਰਸ ਸਮੁੱਚੇ ਮੁਲਕ ਅੰਦਰ ਹਾਸ਼ੀਏ ’ਤੇ ਚਲੀ ਗਈ ਹੈ ਅਤੇ ਇਹੋ ਹਾਲ ਉਸ ਦਾ ਪੰਜਾਬ ’ਚ ਹੈ।
ਮਾਨਸਾ (ਪੱਤਰ ਪ੍ਰੇਰਕ): ਇੱਥੇ ਭਾਜਪਾ ਵੱਲੋਂ ਜਸ਼ਨ ਮਨਾਇਆ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਮੁਨੀਸ਼ ਬੱਬੀ ਦਾਨੇਵਾਲੀਆ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਅਮਰਜੀਤ ਕਟੌਦੀਆਂ, ਸੂਰਜ ਕੁਮਾਰ ਛਾਬੜਾ, ਪ੍ਰੇਮ ਸਾਗਰ ਭੋਲਾ, ਸੁਮੀਰ ਛਾਬੜਾ, ਦੀਪਕ ਤੁਰਕੀਆ ਸਣੇ ਵੱਡੀ ਗਿਣਤੀ ’ਚ ਵਰਕਰ ਮੌਜੂਦ ਸਨ।
ਕਾਲਾਂਵਾਲੀ (ਪੱਤਰ ਪ੍ਰੇਰਕ): ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਮੈਂਬਰ ਨਰੇਸ਼ ਮਹੇਸ਼ਵਰੀ ਦੀ ਅਨਾਜ ਮੰਡੀ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਸਾਬਕਾ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ, ਮੰਡਲ ਪ੍ਰਧਾਨ ਲਵਲੀ ਗਰਗ, ਮੈਡੀਕਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਗਲਾ ਆਦਿ ਹਾਜ਼ਰ ਸਨ।

