ਪੱਤਰ ਪ੍ਰੇਰਕ
ਮਾਨਸਾ, 6 ਜੁਲਾਈ
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਥਲ ਸੈਨ ਵਿੱਚ ਅਗਨੀਵੀਰ ਦੀਆਂ ਅਸਾਮੀਆਂ ਲਈ 3 ਅਗਸਤ ਤੱਕ ਆਨਲਾਈਨ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਰਮੀ ਅਗਨੀਵੀਰ ਭਰਤੀ ਰੈਲੀ ਮਾਨਸਾ, ਬਰਨਾਲਾ, ਫਤਹਿਗੜ੍ਹ ਸਾਹਿਬ, ਸਗਰੂਰ, ਮਲੇਰਕੋਟਲਾ ਅਤੇ ਪਟਿਆਲਾ (ਪੰਜਾਬ) ਜ਼ਿਲ੍ਹਿਆਂ ਦੇ ਯੋਗ ਉਮੀਦਵਾਰਾਂ ਲਈ 17 ਸਤੰਬਰ 2022 ਤੋਂ 30 ਸਤੰਬਰ ਤੱਕ 1 ਆਰਮਡ ਡਿਵੀਜ਼ਨ ਸਿਗਨਲ ਰੈਜੀਮੈਂਟ ਗਰਊਂਡ, ਸਾਹਮਣੇ ਫਲਾਈ ਕਲੱਬ, ਪਟਿਆਲਾ ਸੰਗਰੂਰ ਰੋਡ, ਪਟਿਆਲਾ ਵਿੱਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਰਮੀ ਅਗਨੀਵੀਰਾਂ ਲਈ ਆਨਲਾਈਨ ਰਜਿਸਟਰੇਸ਼ਨ 5 ਜੁਲਾਈ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਆਖ਼ਰੀ ਮਿਤੀ 3 ਅਗਸਤ, 2022 ਤੱਕ ਹੈ।