ਖੇਤੀਬਾੜੀ ਵਿਕਾਸ ਅਫ਼ਸਰਾਂ ਨੇ ਮੰਗ ਪੱਤਰ ਸੌਂਪੇ
ਖੇਤੀਬਾੜੀ ਵਿਕਾਸ ਅਫਸਰ ਅਤੇ ਬਾਗਬਾਨੀ ਵਿਕਾਸ ਅਫਸਰਾਂ ਦੀ ਸਾਂਝੀ ਐਸੋਸੀਏਸ਼ਨ ਪਲਾਂਟ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਮੁੱਖ ਖੇਤੀਬਾੜੀ ਅਫ਼ਸਰ ਰਾਹੀਂ ਪ੍ਰਬੰਧਕੀ ਸਕੱਤਰ ਖੇਤੀਬਾੜੀ ਵਿਭਾਗ ਦੇ ਨਾਮ ਦੇ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਨੇ ਮੰਗਾਂ ਦਾ ਹੱਲ ਨਾ ਹੋਣ ’ਤੇ ਸੰੰਘਰਸ਼ ਵਿੱਢਣ ਦੀ ਚਿਤਾਵਨੀ ਵੀ ਦਿੱਤੀ। ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵਿੱਚ ਬਾਗਬਾਨੀ ਵਿਕਾਸ ਅਫ਼ਸਰਾਂ ਦੀ ਲੰਮੇ ਸਮੇਂ ਤੋਂ ਤਰੱਕੀ ਨਹੀਂ ਹੋਈ ਹੈ ਤੇ ਕਈ ਅਧਿਕਾਰੀ ਤਾਂ 25 ਸਾਲ ਤੋਂ ਤਰੱਕੀ ਦੀ ਉਡੀਕ ’ਚ ਸੇਵਾਮੁਕਤੀ ਨੇ ਨੇੜੇ ਪਹੁੰਚ ਚੁੱਕੇ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਤਨਖਾਹ ਸਕੇਲ ਵੀ ਘਟਾਏ ਗਏ ਹਨ, ਜਿਸ ਕਾਰਨ ਸਮੂਹ ਕੇਡਰ ਦਾ ਮਨੋਬਲ ਡਿੱਗਿਆ ਹੈ।
ਉਨ੍ਹਾਂ ਕਿਹਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਪਣੇ ਕੰਮ ਦੇ ਨਾਲ ਨਾਲ ਆਪਣੀ ਪੂਰੀ ਤਨਖਾਹ ਲੈਣ ਲਈ ਕੋਰਟ ਕੇਸ ਦਾ ਸਹਾਰਾ ਲੈਣ ਲਈ ਮਜਬੂਰ ਹਨ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਦੀਆਂ ਉਕਤ ਜਾਇਜ਼ ਮੰਗਾਂ ਵੱਲ ਧਿਆਂਨ ਦੇ ਕੇ ਹੱਲ ਕਰੇ ਨਹੀਂ ਤਾਂ ਐਸੋਸੀਏਸ਼ਨ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ।
 
 
             
            