DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਾਗੇਵਾਲ ’ਚ ਖੇਤੀ ਮੋਟਰਾਂ ਦੀਆਂ ਤਾਰਾਂ ਚੋਰੀ

ਪਿੰਡ ਗਾਗੇਵਾਲ ਵਿੱਚ ਲੰਘੀ ਰਾਤ ਚੋਰ ਗਰੋਹ ਨੇ 10 ਕਿਸਾਨਾਂ ਦੀਆਂ ਖੇਤੀ ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂ ਹਨ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਆਗੂ ਮਿੱਤਰਪਾਲ ਸਿੰਘ ਗਾਗੇਵਾਲ ਨੇ ਦੱਸਿਆ ਕਿ ਪਿੰਡ ਤੋਂ ਖੇਤਾਂ ਵੱਲ ਜਾਣ ਵਾਲੇ ਰੂਹੀ ਵਾਲੇ...

  • fb
  • twitter
  • whatsapp
  • whatsapp
featured-img featured-img
ਚੋਰੀ ਦੀ ਵਾਰਦਾਤ ਬਾਰੇ ਦੱਸਦੇ ਹੋਏ ਪਿੰਡ ਗਾਗੇਵਾਲ ਦੇ ਕਿਸਾਨ।‌
Advertisement

ਪਿੰਡ ਗਾਗੇਵਾਲ ਵਿੱਚ ਲੰਘੀ ਰਾਤ ਚੋਰ ਗਰੋਹ ਨੇ 10 ਕਿਸਾਨਾਂ ਦੀਆਂ ਖੇਤੀ ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂ ਹਨ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਆਗੂ ਮਿੱਤਰਪਾਲ ਸਿੰਘ ਗਾਗੇਵਾਲ ਨੇ ਦੱਸਿਆ ਕਿ ਪਿੰਡ ਤੋਂ ਖੇਤਾਂ ਵੱਲ ਜਾਣ ਵਾਲੇ ਰੂਹੀ ਵਾਲੇ ਕੱਚੇ ਰਸਤੇ ਨਾਲ ਲੱਗਦੇ ਖੇਤਾਂ ਵਿੱਚ ਲੱਗੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਚੋਰਾਂ ਨੇ ਕਿਸਾਨ ਦਲਜੀਤ ਸਿੰਘ ਲਾਡੀ, ਸੌਦਾਗਰ ਸਿੰਘ, ਬੇਅੰਤ ਸਿੰਘ, ਅਮਰਜੀਤ ਸਿੰਘ, ਸਰਬਜੀਤ ਸਿੰਘ, ਮਾਸਟਰ ਗੁਰਬਖਸ਼ ਸਿੰਘ, ਦਲਜਿੰਦਰ ਸਿੰਘ, ਹਰਦੀਪ ਸਿੰਘ, ਜਸਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਨਿੱਕਾ ਦੀਆਂ ਖੇਤੀ ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂ ਹਨ। ਕਿਸਾਨਾਂ ਨੂੰ ਇਸ ਚੋਰੀ ਬਾਰੇ ਸਵੇਰੇ ਉਸ ਵੇਲੇ ਪਤਾ ਲੱਗਿਆ, ਜਦੋਂ ਉਹ ਆਪਣੇ ਪਸ਼ੂਆਂ ਲਈ ਹਰਾ ਚਾਰਾ ਲੈਣ ਅਤੇ ਕਣਕ ਦੀ ਫਸਲ ਦੇਖਣ ਖੇਤਾਂ ਵਿੱਚ ਗਏ। ਉੱਥੇ ਪਹੁੰਚ ਕੇ ਉਨ੍ਹਾਂ ਨੇ ਵੇਖਿਆ ਕਿ ਮੋਟਰਾਂ ਤੋਂ ਕੇਬਲ ਤਾਰਾਂ ਗਾਇਬ ਹਨ। ਇਸ ਘਟਨਾ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਪਹੁੰਚਿਆ ਹੈ ਅਤੇ ਸਿੰਚਾਈ ਪ੍ਰਣਾਲੀ ਪ੍ਰਭਾਵਿਤ ਹੋ ਗਈ ਹੈ। ਕਿਸਾਨਾਂ ਨੇ ਦੱਸਿਆ ਕਿ ਲਗਾਤਾਰ ਵੱਧ ਰਹੀਆਂ ਚੋਰੀਆਂ ਕਾਰਨ ਕਿਸਾਨਾਂ ਅਤੇ ਪਿੰਡ ਵਾਸੀਆਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।

ਕਿਸਾਨਾਂ ਵੱਲੋਂ ਥਾਣਾ ਟੱਲੇਵਾਲ ਵਿੱਚ ਸ਼ਿਕਾਇਤ ਦਰਜ ਕਰਵਾਈ ਜਾ ਰਹੀ ਹੈ। ਕਿਸਾਨ ਆਗੂਆਂ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਾਬੂ ਕੀਤਾ ਜਾਵੇ।

Advertisement

ਪਿੰਡ ਭੋਤਨਾ ਵਿੱਚ ਤਾਰਾਂ ਚੋਰੀ

ਪਿੰਡ ਭੋਤਨਾ ਵਿੱਚ ਕਿਸਾਨ ਲਖਬੀਰ ਸਿੰਘ, ਬਲਦੇਵ ਸਿੰਘ, ਬਲਦੇਵ ਸਿੰਘ, ਮੱਖਣ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ ਬਲਵਿੰਦਰ ਸਿੰਘ, ਜਲੌਰ ਸਿੰਘ ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੋਨੀ ਸਿੰੰਘ, ਬਿੰਦਰ ਸਿੰਘ, ਮੱਖਣ ਸਿੰਘ ਅਤੇ ਜਗਸੀਰ ਸਿੰਘ ਦੀਆਂ ਮੋਟਰਾਂ ’ਤੇ ਤਾਰਾਂ ਚੋਰੀ ਕੀਤੀਆਂ ਗਈਆਂ ਹਨ।

Advertisement
Advertisement
×