ਖੇਤੀਬਾੜੀ ਮੁਲਾਜ਼ਮਾਂ ਵੱਲੋਂ ਹੜ੍ਹ ਪੀੜਤਾਂ ਦੀ ਮਾਲੀ ਮਦਦ
ਖੇਤੀਬਾੜੀ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਡੀ ਸੀ ਨਵਜੋਤ ਕੌਰ ਨੂੰ 11 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ ਗਿਆ। ਡੀ ਸੀ ਨੇ ਖੇਤੀਬਾੜੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਦੀ...
Advertisement
ਖੇਤੀਬਾੜੀ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਡੀ ਸੀ ਨਵਜੋਤ ਕੌਰ ਨੂੰ 11 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ ਗਿਆ। ਡੀ ਸੀ ਨੇ ਖੇਤੀਬਾੜੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਸਾਰਿਆਂ ਨੂੰ ਪੀੜਤ ਲੋਕਾਂ ਦੀ ਮੱਦਦ ਲਈ ਅੱਗੇ ਆਉਣ ਦੀ ਲੋੜ ਹੈ। ਐਕਸ਼ਨ ਕਮੇਟੀ ਦੇ ਕਨਵੀਨਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਹਰ ਸਮੇਂ ਕਿਸਾਨਾਂ ਦੀ ਮੱਦਦ ਲਈ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਸਹਾਇਤਾ ਖੇਤੀਬਾੜੀ ਵਿਭਾਗ ਰਾਹੀਂ ਫ਼ਸਲਾਂ ਦੇ ਬੀਜ, ਦਵਾਈਆਂ ਅਤੇ ਹੋਰ ਸਮੱਗਰੀ ਭੇਜੀ ਜਾਵੇਗੀ, ਉਹ ਸਮੇਂ-ਸਿਰ ਕਿਸਾਨਾਂ ਤੱਕ ਪੁੱਜਦੀ ਕੀਤੀ ਜਾਵੇਗੀ।
Advertisement
Advertisement