ਖੇਤੀ ਕਾਨੂੰਨ: ਮਾਲਵੇ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਜੰਗ ਤੇਜ਼

ਰੇਲ ਪਟੜੀਆਂ ’ਤੇ ਡਟੇ ਹੋਏ ਨੇ ਕਿਸਾਨ; ਦਸਹਿਰੇ ਮੌਕੇ ਮੋਦੀ ਦੇ ਪੁਤਲੇ ਫੂਕਣ ਦਾ ਐਲਾਨ

ਖੇਤੀ ਕਾਨੂੰਨ: ਮਾਲਵੇ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਜੰਗ ਤੇਜ਼

ਮਾਨਸਾ ਵਿੱਚ ਰੇਲ ਪਟੜੀਆਂ ’ਤੇ ਲਾਏ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ। -ਫੋਟੋ:ਸੁਰੇਸ਼

ਜੋਗਿੰਦਰ ਸਿੰਘ ਮਾਨ

ਮਾਨਸਾ, 19 ਅਕਤੂਬਰ

ਮਾਲਵੇ ਵਿੱਚ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਸੰਘਰਸ਼ ਦਿਨੋਂ ਦਿਨ ਭਖ ਰਿਹਾ ਹੈ। ਰੇਲ ਪਟੜੀਆਂ ’ਤੇ ਲਾਏ ਧਰਨੇ ਦੌਰਾਨ ਜੁੜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਹੁਣ ਕਿਸਾਨੀ ਅੰਦੋਲਨ ਨੂੰ ਲੈ ਕੇ ਸੰਘਰਸ਼ ਦੇ ਰਾਹ ਪਏ ਸੰਘਰਸ਼ਸ਼ੀਲ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਲਾਮਬੰਦੀ ਸਮੇਂ ਦੀ ਲੋੜ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਲੋਕ ਘੋਲਾਂ ਦੇ ਸ਼ਹੀਦਾਂ ਨੂੰ ਬਿਨਾਂ ਪੱਖਪਾਤ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਡਾ.ਦਰਸ਼ਨ ਪਾਲ, ਗੁਰਮੀਤ ਸਿੰਘ ਕਾਦੀਆ, ਹਰਿੰਦਰ ਸਿੰਘ, ਜਗਰਾਜ ਸਿੰਘ ਹੀਰਕੇ, ਤਰਸੇਮ ਹੀਰਕੇ, ਨਿਰਮਲ ਸਿੰਘ ਝੰਡੂਕੇ, ਜਲੌਰ ਸਿੰਘ, ਲਾਲ ਚੰਦ ਸਰਦੂਲਗੜ੍ਹ, ਸਵਰਨਜੀਤ ਸਿੰਘ ਦਲਿਓ, ਗੁਰਦੇਵ ਸਿੰਘ ਦਲੀਏਵਾਲੀ ਤੇ ਰਾਜ ਸਿੰਘ ਅਕਲੀਆ ਨੇ ਵੀ ਸੰਬੋਧਨ ਕੀਤਾ।

ਮੋਗਾ ’ਚ ਰੇਲ ਲਾਈਨਾਂ ਵਿੱਚ ਤਿਆਰ ਕੀਤੇ ਮੋਦੀ ਦੇ ਪੁਤਲੇ।

ਮੋਗਾ (ਮਹਿੰਦਰ ਸਿੰਘ ਰੱਤੀਆਂ): ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਸੱਤਵੇਂ ਅਸਮਾਨ ’ਤੇ ਹੈ। ਇੱਥੇ ਰੇਲਵੇ ਸਟੇਸ਼ਨ ਉੱਤੇ ਰੇਲ ਪਟੜੀਆਂ ਉੱਤੇ 19ਵੇਂ ਦਿਨ ਵੀ ਕਿਸਾਨ ਡਟੇ ਰਹੇ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੁਖਜਿੰਦਰ ਸਿੰਘ ਖੋਸਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਰਤ ਸਿੰਘ ਧਰਮਕੋਟ, ਬਲਵੰਤ ਸਿੰਘ ਬ੍ਰਾਹਮਕੇ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਗਟ ਸਿੰਘ ਸਾਫੂਵਾਲਾ, ਸੁਖਵਿੰਦਰ ਸਿੰਘ ਬ੍ਰਹਮਕੇ ਜ਼ਿਲ੍ਹਾ ਪ੍ਰਧਾਨ ਰਾਜੇਵਾਲ ਅਤੇ ਸੁਖਜਿੰਦਰ ਮਹੇਸਰੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਲੜਾਈ ਬਹੁਤ ਜਲਦ ਦੇਸ਼ਵਿਆਪੀ ਬਣੇਗੀ। ਇਸ ਮੌਕੇ ਰੋਹ ’ਚ ਆਏ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਬਣਾ ਕੇ ਰੇਲ ਲਾਈਨ ਵਿੱਚ ਖੜਾ ਦਿੱਤਾ ਹੈ। ਦਸਹਿਰੇ ਮੌਕੇ 25 ਅਕਤੂਬਰ ਨੂੰ ਇਹ ਰਾਵਣ ਰੂਪੀ ਪੁਤਲਾ ਸਾੜਿਆ ਜਾਵੇਗਾ। ਇਸੇ ਦੌਰਾਨ ਖੇਤੀ ਕਾਨੂੰਨ ਖ਼ਿਲਾਫ਼ 19ਵੇਂ ਦਿਨ ਬੀਕੇਯੂ ਏਕਤਾ ੳਗਰਾਹਾਂ ਆਗੂ ਬਲੌਰ ਸਿੰਘ ਘੱਲਕਲਾਂ ਤੇ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਅਗਵਾਈ ਹੇਠ ਅਡਾਨੀ ਦੇ ਸੈਲੋ ਪਲਾਂਟ ਅਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੇਕੋ ਦੀ ਅਗਵਾਈ ਹੇਠ ਕਾਰਪੋਰੇਟ ਕੰਪਨੀਆਂ, ਰਿਲਾਇੰਸ ਪੈਟਰੋਲ ਪੰਪਾਂ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਦੇ ਘਰਾਂ ਸਣੇ 4 ਸਥਾਨਾਂ ਉੱਤੇ ਧਰਨੇ ਜਾਰੀ ਹਨ।

ਫ਼ਿਰੋਜ਼ਪੁਰ (ਸੰਜੀਵ ਹਾਂਡਾ): ਖੇਤੀ ਬਿੱਲਾਂ ਦੇ ਵਿਰੋਧ ਵਿਚ ਅੱਜ ਕਿਸਾਨ ਸੰਘਰਸ਼ ਕਮੇਟੀ ਦੇ ਕਾਰਕੁਨਾਂ ਨੇ ਨਗਰ ਦੀਆਂ ਸੜਕਾਂ ’ਤੇ ਮੋਦੀ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਤੇ ਨਾਅਰੇਬਾਜ਼ੀ ਵੀ ਕੀਤੀ। ਮੋਟਰਸਾਈਕਲਾਂ ’ਤੇ ਸਵਾਰ ਕਿਸਾਨਾਂ ਨੇ ਸ਼ਹਿਰ ਤੇ ਛਾਉਣੀ ਦੇ ਬਾਜ਼ਾਰ ਦਾ ਚੱਕਰ ਕੱਢਿਆ। ਉਨ੍ਹਾਂ ਆਖਿਆ ਕਿ ਜਦੋਂ ਤੱਕ ਖੇਤੀ ਬਿੱਲ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਪ੍ਰਧਾਨ ਮੰਤਰੀ ਕਿਸਾਨਾਂ ਦੇ ‘ਮਨ ਕੀ ਬਾਤ’ ਸਮਝਣ: ਕਿਸਾਨ ਜਥੇਬੰਦੀਆਂ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

32 ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜਿਆ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਅਮਿਤ ਸ਼ਾਹ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਸ਼ਹਿਰ

View All