Agriculture Department: ਪਰਾਲੀ ਨਾ ਸਾੜਨ ਵਾਲੇ 150 ਕਿਸਾਨਾਂ ਦਾ ਸਨਮਾਨ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਲਈ ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਦੀ ਅਗਵਾਈ ਅਤੇ ਆਤਮਾ ਸਕੀਮ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਇਸ ਦਾ ਉਦਘਾਟਨ ਵਧੀਕ ਡਿਪਟੀ...
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਲਈ ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਦੀ ਅਗਵਾਈ ਅਤੇ ਆਤਮਾ ਸਕੀਮ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਇਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਕੀਤਾ। ਜ਼ਿਲ੍ਹਾ ਪਰਿਸ਼ਦ ਦੇ ਚੇਅਰਮੇਨ ਚੁਸ਼ਪਿੰਦਰਬੀਰ ਸਿੰਘ ਚਹਿਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ, ਉਨ੍ਹਾਂ ਨਾਲ ਐੱਸ ਡੀ ਐੱਮ ਮਾਨਸਾ ਬਲਜੀਤ ਕੌਰ ਵੀ ਹਾਜ਼ਰ ਸਨ। ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਸਾਨਾਂ ਨੂੰ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਸਹਾਇਕ ਧੰਦੇ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਵੱਲੋਂ ਵਿਭਾਗ ਦੇ ਸਹਿਯੋਗ ਨਾਲ 20 ਤੋਂ ਵੱਧ ਸੈਲਫ ਹੈਲਪ ਗਰੁੱਪ ਸਥਾਪਿਤ ਕਰਕੇ ਖੇਤੀਬਾੜੀ ਉਤਪਾਦਾਂ ਦੀ ਪ੍ਰੋਸੈਸਿੰਗ ਅਤੇ ਮਾਰਕੀਟਿੰਗ ਦਾ ਕੰਮ ਕਰ ਰਹੇ ਉੱਦਮੀ ਕਿਸਾਨਾਂ ਦਾ ਸਨਮਾਨ ਕੀਤਾ। ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਸਾਂਝੇ ਉੱਦਮਾਂ ਸਦਕਾ ਪਿਛਲੇ 5 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 150 ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਜੀਤਪਾਲ ਸਿੰਘ, ਰਣਵੀਰ ਸਿੰਘ, ਨਿਸ਼ੀ ਰਾਜ, ਕਮਲਪ੍ਰੀਤ ਸਿੰਘ, ਸ਼ਗਨਦੀਪ ਕੌਰ ਵੀ ਮੌਜੂਦ ਸਨ।

