ਖੇਤੀ ਕਾਨੂੰਨ: ਪਟੜੀਆਂ ’ਤੇ ਮੁੜ ਦੌੜਨਗੀਆਂ ਮਾਲ ਗੱਡੀਆਂ

ਖੇਤੀ ਕਾਨੂੰਨ: ਪਟੜੀਆਂ ’ਤੇ ਮੁੜ ਦੌੜਨਗੀਆਂ ਮਾਲ ਗੱਡੀਆਂ

ਮਾਨਸਾ ਵਿਚ ਰੇਲ ਪਟੜੀਆਂ ’ਤੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਸੁਖਦਰਸ਼ਨ ਸਿੰਘ ਨੱਤ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 21 ਅਕਤੂਬਰ

ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਤਕ ਸਿਰਫ਼ ਮਾਲ ਗੱਡੀਆਂ ਲਈ ਰੇਲ ਪਟੜੀਆਂ ਖੋਲ੍ਹਣ ਦੇ ਕੀਤੇ ਐਲਾਨ ਮਗਰੋਂ ਮਾਲਵਾ ਖੇਤਰ ਵਿਚ ਜਥੇਬੰਦਕ ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦਾ ਧੂੰਆਂ ਪਰਾਲੀ ਦੇ ਧੂੰਏਂ ਵਾਂਗ ਦੇਸ਼ ਭਰ ਵਿਚ ਅੰਬਰੀਂ ਚੜ੍ਹ ਗਿਆ ਹੈ ਅਤੇ ਇਸ ਨੇ ਮੋਦੀ ਸਰਕਾਰ ’ਤੇ ਜਿੱਤ ਹਾਸਲ ਕਰ ਕੇ ਹੀ ਸਾਹ ਲੈਣਾ ਹੈ।

ਮਾਨਸਾ ਵਿਚ ਰੇਲ ਪਟੜੀਆਂ ’ਤੇ ਲੱਗੇ ਧਰਨੇ ਦੌਰਾਨ ਆਗੂਆਂ ਨੇ ਕਿਸਾਨਾਂ ਨੂੰ ਮੰਚ ਤੋਂ ਦੱਸਿਆ ਕਿ ਅੱਜ ਜਥੇਬੰਦੀਆਂ ਨੇ ਮੀਟਿੰਗ ਕਰ ਕੇ ਕਿਸਾਨਾਂ ਦੀ ਡੀਏਪੀ ਖਾਦ ਸਮੇਤ ਯੂਰੀਆ ਖਾਦ ਅਤੇ ਝੋਨੇ ਦੀ ਖਰੀਦ ਦੌਰਾਨ ਬਾਰਦਾਨੇ ਦੀ ਕੋਈ ਕਮੀ ਨਾ ਆਉਣ ਦੇਣ ਵਾਸਤੇ ਮਾਲ ਗੱਡੀਆਂ ਚਲਾਉਣ ਦੀ ਆਗਿਆ ਦੇ ਦਿੱਤੀ ਹੈ ਅਤੇ ਥਰਮਲਾਂ ਵਿਚ ਕੋਲੇ ਦੀ ਘਾਟ ਸਬੰਧੀ ਕੋਲੇ ਵਾਲੀਆਂ ਗੱਡੀਆਂ ਚਲਾਉਣ ਦਾ ਫ਼ੈਸਲਾ ਲਿਆ ਗਿਆਹੈ। ਜਥੇਬੰਦੀਆਂ ਦੇ ਇਸ ਫ਼ੈਸਲੇ ’ਤੇ ਮਾਲਵਾ ਖੇਤਰ ਦੇ ਕਿਸਾਨਾਂ ਨੇ ਜੇਤੂ ਜਲੌਅ ਵਿਚ ਮੋਦੀ ਮੁਰਦਾਬਾਦ ਦੇ ਲਲਕਾਰੇ ਮਾਰੇ ਅਤੇ ਭਲਕੇ ਤੋਂ ਰੇਲਵੇ ਸਟੇਸ਼ਨਾਂ ਉੱਤੇ ਵਧ-ਚੜ੍ਹ ਕੇ ਭਾਗ ਲੈਣ ਦਾ ਫ਼ੈਸਲਾ ਲੈ ਕੇ ਦੇਰ ਸ਼ਾਮ ਘਰਾਂ ਨੂੰ ਮੁੜ ਗਏ।

ਮਾਨਸਾ ਵਿਚ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਕਾਲੇ ਕਾਨੂੰਨ ਪਾਸ ਕੀਤੇ ਹਨ। ਉਨ੍ਹਾਂ ਕਿਹਾ ਕਿ ਮੋਦੀ ਦੇ ਦਰਬਾਰੀ ਪੂੰਜੀਪਤੀਆਂ ਨੂੰ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੀ ਜ਼ਮੀਨ ’ਤੇ ਕਾਬਜ਼ ਨਹੀਂ ਹੋਣ ਦਿੱਤਾ ਜਾਵੇ।

ਇਸ ਮੌਕੇ ਹਰਦੇਵ ਸਿੰਘ ਰਾਠੀ, ਤਰਸੇਮ ਸਿੰਘ ਹੀਰਕੇ, ਤੇਜ ਸਿੰਘ ਚੁਕੇਰੀਆ, ਕੁਲਵਿੰਦਰ ਸਿੰਘ, ਜੁਗਰਾਜ ਸਿੰਘ ਹੀਰਕੇ, ਅਮਰੀਕ ਸਿੰਘ ਫਫੜੇ, ਜਲੌਰ ਸਿੰਘ ਦੂਲੋਵਾਲ, ਨਿਰਮਲ ਸਿੰਘ ਝੰਡੂਕੇ, ਡਾ. ਧੰਨਾ ਮੱਲ ਗੋਇਲ ਨੇ ਸੰਬੋਧਨ ਕੀਤਾ।

ਬਰਨਾਲਾ (ਖੇਤਰੀ ਪ੍ਰਤੀਨਿਧ): ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਸਾਂਝੇ ਸੰੰਘਰਸ਼ ਤਹਿਤ ਬਰਨਾਲਾ ਸਟੇਸ਼ਨ ’ਤੇ ਡਟੇ ਕਿਸਾਨਾਂ ਦਾ ਮੋਰਚਾ ਅੱਜ 21ਵੇਂ ਦਿਨ ਵਿਚ ਦਾਖ਼ਲ ਹੋ ਗਿਆ। ਰੇਲਵੇ ਪਟੜੀ ਤੋਂ ਰਿਲਾਇੰਸ ਪੈਟਰੋਲ ਪੰਪ, ਮਹਿਲਕਲਾਂ ਟੌਲ ਪਲਾਜ਼ਾ, ਰਿਲਾਇੰਸ ਅਤੇ ਡੀ.ਮਾਰਟ ਮਾਲ ਅੱਗੇ ਸੈਂਕੜੇ ਕਿਸਾਨਾਂ ਦੀ ਗਰਜ ਸੁਣਾਈ ਦਿੰਦੀ ਰਹੀ। ਇਨ੍ਹਾਂ ਥਾਵਾਂ ’ਤੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਡਕੌਂਦਾ ਦੇ ਸੂਬਾਈ ਆਗੂ ਬਲਵੰਤ ਸਿੰਘ ਉੱਪਲੀ, ਦਰਸ਼ਨ ਸਿੰਘ ਉਗੋਕੇ, ਬੀਕੇਯੂ ਰਾਜੇਵਾਲ ਦੇ ਨਿਰਭੈ ਸਿੰਘ ਗਿਆਨੀ, ਸਿੱਧੂਪੁਰ ਦੇ ਨਛੱਤਰ ਸਿੰਘ ਸਹੌਰ, ਕਾਦੀਆਂ ਦੇ ਸ਼ਿੰਗਾਰਾ ਸਿੰਘ ਛੀਨੀਵਾਲ ਕਲਾਂ, ਕ੍ਰਾਂਤੀਕਾਰੀ ਦੇ ਵਰਿੰਦਰ ਸਿੰਘ ਆਜ਼ਾਦ, ਜੈ ਕਿਸਾਨ ਦੇ ਗੁਰਬਖਸ਼ ਸਿੰਘ ਬਰਨਾਲਾ, ਕੁਲ ਹਿੰਦ ਕਿਸਾਨ ਸਭਾ ਦੇ ਉਜਾਗਰ ਸਿੰਘ ਬੀਹਲਾ, ਨਿਰੰਜਣ ਸਿੰਘ, ਅਮਰਜੀਤ ਕੌਰ, ਪ੍ਰੇਮਪਾਲ ਕੌਰ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All