ਖੇਤੀ ਮੰਤਰੀ ਨੇ ਧਰਮਕੋਟ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ : The Tribune India

ਖੇਤੀ ਮੰਤਰੀ ਨੇ ਧਰਮਕੋਟ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਖੇਤੀ ਮੰਤਰੀ ਨੇ ਧਰਮਕੋਟ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ।

ਹਰਦੀਪ ਸਿੰਘ/ਰਾਜਵਿੰਦਰ ਸਿੰਘ

ਫ਼ਤਿਹਗੜ੍ਹ ਪੰਜਤੂਰ (ਧਰਮਕੋਟ)/ਨਿਹਾਲ ਸਿੰਘ ਵਾਲਾ, 2 ਅਕਤੂਬਰ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦਾਣਾ ਮੰਡੀ ਧਰਮਕੋਟ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਸਲ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ। ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਸਣੇ ਬਿਜਲੀ, ਪਾਣੀ ਅਤੇ ਸਫ਼ਾਈ ਦੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਸੁੱਕਾ ਝੋਨਾ ਲਿਆਉਣ।

ਉਨ੍ਹਾਂ ਕਿਹਾ ਕਿ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਗੰਭੀਰ ਹੈ ਅਤੇ ਪੰਜਾਬ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਨੂੰ ਨਾਲ ਲੈ ਕੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਇਸ ਮੁੱਦੇ ਬਾਰੇ ਗੰਭੀਰ ਹੈ ਅਤੇ ਛੋਟੇ ਕਿਸਾਨਾਂ ਨੂੰ ਵੀ ਹੈਪੀਸੀਡਰ/ਸੁਪਰਸੀਡਰ ਬਲਾਕਾਂ ਵਿੱਚੋਂ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚੋਂ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਵਾਉਣ।

ਇਸ ਮੌਕੇ ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਅਮਨਪ੍ਰੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਡਾ. ਜਸਪ੍ਰੀਤ ਸਿੰਘ ਧਰਮਕੋਟ, ‘ਆਪ’ ਆਗੂ ਹਰਮਨਜੀਤ ਸਿੰਘ ਬਰਾੜ ਤੇ ਰਵੀ ਗਿੱਲ ਤੋਂ ਇਲਾਵਾ ਮੰਡੀ ਦੇ ਆੜ੍ਹਤੀ ਹਾਜ਼ਰ ਸਨ।

ਜਲਾਲਾਬਾਦ (ਚੰਦਰ ਪ੍ਰਕਾਸ਼ ਕਾਲੜਾ): ਅੱਜ ਇੱਥੇ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਝੋਨੇ ਦੀ ਖਰੀਦ ਸਰਕਾਰੀ ਏਜੰਸੀ ਪਨਗ੍ਰੇਨ ਨੇ ਪਿੰਡ ਸੁਬਾਜ ਕੇ ਦੇ ਕਿਸਾਨ ਵੱਲੋਂ ਮੰਡੀ ਵਿੱਚ ਲਿਆਂਦੇ ਗਏ ਝੋਨੇ ਤੋਂ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਬਲਜਿੰਦਰ ਸਿੰਘ, ਆੜ੍ਹਤੀ ਯੂਨੀਅਨ ਆਗੂ ਸ਼ਾਮ ਸੁੰਦਰ ਮੈਣੀ ਤੇ ਕ੍ਰਿਸ਼ਨ ਕੁਮਾਰ ਪਰਜਾਪਤ ਆਦਿ ਮੌਜੂਦ ਸਨ। ਹਲਕਾ ਵਿਧਾਇਕ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦਾ ਭਰੋਸਾ ਦਿੱਤਾ।

ਸਾਦਿਕ (ਗੁਰਪ੍ਰੀਤ ਸਿੰਘ): ਦਾਣਾ ਮੰਡੀ ਸਾਦਿਕ ਵਿੱਚ ਸਾਉਣੀ ਦੀ ਅਹਿਮ ਫਸਲ ਝੋਨੇ ਦੀ ਅੱਜ ਤੋਂ ਖਰੀਦ ਸ਼ੁਰੂ ਹੋ ਗਈ ਹੈ। ਇਸ ਮੌਕੇ ਰਸਮੀ ਤੌਰ ’ਤੇ ਖਰੀਦ ਸ਼ੁਰੂ ਕਰਵਾਉਣ ਆਏ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਆਖਿਆ ਕਿ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡ ਮਰਾੜ ਦੇ ਕਿਸਾਨ ਬੂਟਾ ਸਿੰਘ ਵੱਲੋਂ ਲਿਆਂਦੀ ਗਈ ਪਹਿਲੀ ਢੇਰੀ ਦੀ ਖਰੀਦ ਰੀਬਨ ਕੱਟ ਕੇ ਅਤੇ ਲੱਡੂ ਵੰਡ ਕੇ ਕਰਵਾਈ ਗਈ। ਇਸ ਮੌਕੇ ਮਾਰਕੀਟ ਕਮੇਟੀ ਦਾ ਅਮਲਾ ਅਤੇ ਕਮੀਸ਼ਨ ਏਜੰਟ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All