ਖੇਤੀ ਆਰਡੀਨੈਂਸ: ਭਾਕਿਯੂ ਏਕਤਾ ਡਕੌਂਦਾ ਨੇ ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ

10 ਅਗਸਤ ਨੂੰ ਤਿੰਨੇ ਖੇਤੀ ਅਰਡੀਨੈਂਸਾਂ ਖਿਲਾਫ਼ ਵਿਧਾਇਕਾਂ, ਮੰਤਰੀਆਂ ਨੂੰ ਚਿਤਾਵਨੀ ਪੱਤਰ ਦੇਣ ਦਾ ਫੈਸਲਾ

ਖੇਤੀ ਆਰਡੀਨੈਂਸ: ਭਾਕਿਯੂ ਏਕਤਾ ਡਕੌਂਦਾ ਨੇ ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ

ਪਰਸ਼ੋਤਮ ਬੱਲੀ
ਬਰਨਾਲਾ, 3 ਅਗਸਤ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਸਥਾਨਕ ਤਰਕਸ਼ੀਲ ਭਵਨ ਵਿੱਚ ਹੋਈ। ਮੀਟਿੰਗ ਸਮੁੱਚੇ ਪੰਜਾਬ ਦੇ ਸੂਬਾਈ ਅਹੁਦੇਦਾਰਾਂ ਸਮੇਤ ਜ਼ਿਲ੍ਹਾ ਪ੍ਰਧਾਨ/ਸਕੱਤਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ 27 ਜੁਲਾਈ ਦੇ ਅਕਾਲੀ-ਭਾਜਪਾ ਗੱਠਜੋੜ ਦੇ ਵਿਧਾਇਕਾਂ/ਐਮਪੀ/ਮੰਤਰੀਆਂ ਦੇ ਘਰਾਂ ਵੱਲ ਕੀਤੇ ਗਏ ਟਰੈਕਟਰ ਮਾਰਚ ਦੀ ਸਮੀਖਿਆ ਕੀਤੀ। ਸੰਘਰਸ਼ ਦੀ ਅਗਲੀ ਕੜੀ ਵਜੋਂ 10 ਅਗਸਤ ਨੂੰ ਸਮੁੱਚੇ ਪੰਜਾਬ ਦੇ ਸਾਰੀਆਂ ਹੀ ਪਾਰਟੀਆਂ ਵਿਧਾਇਕਾਂ/ਮੰਤਰੀਆਂ/ਐਮਪੀ ਨੂੰ ਉਕਤ ਆਰਡੀਨੈਂਸ ਰੱਦ ਕਰਵਾਉਣ ਲਈ ਚਿਤਾਵਨੀ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਲੁਧਿਆਣਾ ਅਤੇ ਮਾਨਸਾ ਜ਼ਿਲ੍ਹੇ ਅੰਦਰ ਬਾਰਸ਼ਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਵੀ ਕੀਤੀ ਗਈ। ਇਸ ਤੋਂ ਇਲਾਵਾ 12 ਅਗਸਤ ਨੂੰ ਮਹਿਲਕਲਾਂ ਵਿਖੇ ਸ਼ਹੀਦ ਕਿਰਨਜੀਤ ਕੌਰ ਦੀ ਬਰਸੀ ਸਮਾਗਮਾਂ ਨੂੰ ਮੁਹੱਲੇ-ਮੁਹੱਲੇ, ਪਿੰਡ-ਪਿੰਡ ਮਨਾਉਣ ਦਾ ਸੱਦਾ ਦਿੱਤਾ ਗਿਆ। 12 ਤੋਂ 20 ਅਗਸਤ ਤੱਕ ਹਫ਼ਤਾ ਭਰ ਸਮੁੱਚੇ ਪੰਜਾਬ ਅੰਦਰ ਵੱਡੀਆਂ ਚੇਤਨਾ ਰੈਲੀਆਂ/ਕਾਨਫਰੰਸਾਂ ਕੀਤੀਆ ਜਾਣਗੀਆਂ। ਮੰਗ ਕੀਤੀ ਕਿ ਪਿੰਡਾਂ ਦੀਆਂ ਸਾਂਝੀਆਂ ਜ਼ਮੀਨਾਂ ਜ਼ਬਰੀ ਐਕਵਾਇਰ ਕਰਨ ਦੀ ਨੀਤੀ ਰੱਦ ਕੀਤੀ ਜਾਵੇ। ਮੀਟਿੰਗ ਵਿੱਚ ਜੇਲ੍ਹੀਂ ਡੱਕੇ ਬੁੱਧੀਜੀਵੀਆਂ, ਘੱਟਗਿਣਤੀਆਂ, ਲੇਖਕਾਂ, ਜਮਹੂਰੀ ਕਾਰਕੁਨਾਂ, ਵਕੀਲ਼ਾਂ, ਪੱਤਰਕਾਰਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ, ਮੀਤ ਪ੍ਰਧਾਨ ਗੁਰਦੀਪ ਰਾਮਪੁਰਾ, ਗੁਰਮੀਤ ਭੱਟੀਵਾਲ ਤੋਂ ਇਲਾਵਾ ਰਾਮ ਸਿੰਘ ਮਟੋਰੜਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਦਰਸ਼ਨ ਸਿੰਘ ਉੱਗੋਕੇ, ਗੁਰਦੇਵ ਸਿੰਘ ਮਾਂਗੇਵਾਲ, ਬਲਦੇਵ ਸਿੰਘ ਭਾਈਰੂਪਾ, ਸੁਖਵਿੰਦਰ ਸਿੰਘ ਫੂਲੇਵਾਲਾ, ਮਹਿੰਦਰ ਸਿੰਘ ਦਿਆਲਪੁਰਾ, ਮਹਿੰਦਰ ਸਿੰਘ ਭੈਣੀਬਾਘਾ ਆਦਿ ਮੌਜੂਦ ਸਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All