DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

AISHA protest Mansa: ਆਇਸਾ ਨੇ ਸਰਕਾਰ ਖਿਲਾਫ਼ ਆਰ-ਪਾਰ ਦੀ ਲੜਾਈ ਵਿੱਢੀ

ਵਿਦਿਆਰਥੀ ਦੀਆਂ ਮੰਗਾਂ ਪੂੁਰੀਆਂ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ‘ਆਇਸਾ’ ਆਗੂ ਸੰਘਰਸ਼ ਦਾ ਐਲਾਨ ਕਰਦੇ ਹੋਏ। -ਫੋਟੋ:ਮਾਨ
Advertisement
ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਅੱਜ ਮਾਨਸਾ ਵਿਖੇ ਇਕੱਤਰਤਾ ਹੋਈ, ਜਿਸ ਦੌਰਾਨ ਵਿਦਿਆਰਥੀ ਮੰਗਾਂ-ਮਸਲਿਆਂ ਸਬੰਧੀ ਸਰਕਾਰ ਖਿਲਾਫ਼ ਆਰ-ਪਾਰ ਦੀ ਲੜਾਈ ਲੜਨ ਦਾ ਫੈਸਲਾ ਕੀਤਾ ਗਿਆ।

ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਖੋਖਰ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਦੀ ਨੀਤੀ ’ਤੇ ਪਹਿਰਾ ਦਿੰਦਿਆਂ ਨਵੀਂ ਸਿੱਖਿਆ ਨੀਤੀ-2020 ਨੂੰ ਲਾਗੂ ਕਰਕੇ ਨੌਜਵਾਨਾਂ ਲਈ ਸਿੱਖਿਆ ਪ੍ਰਾਪਤ ਕਰਨ ਦੇ ਰਾਹ ਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਮੰਗਦੀ ਜਵਾਨੀ ਨੂੰ ਛੱਲੀਆਂ ਵਾਂਗ ਕੁੱਟਕੇ ਕਾਰਪੋਰੇਟ ਘਰਾਣਿਆਂ ਨੂੰ ਜਨਤਕ ਅਦਾਰਿਆਂ ਨੂੰ ਚਲਾਉਣ ਲਈ ਸੱਦਾ ਦੇਣ ਉਤੇ ਲੱਗੀ ਹੈ।

Advertisement

ਵਿਦਿਆਰਥੀ ਆਗੂ ਗੁਰਪ੍ਰੀਤ ਸਿੰਘ ਹੀਰਕੇ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਦੀਆਂ ਫ਼ੀਸਾਂ ’ਚ ਲਗਾਤਾਰ ਵਾਧਾ ਕਰਨਾ ਬੰਦ ਕੀਤਾ ਜਾਵੇ, ਗ੍ਰਾਂਟਾਂ ਅਤੇ ਫੰਡਾਂ ਉੱਪਰ ਕੱਟ ਲਗਾਉਣਾ ਬੰਦ ਕੀਤਾ ਜਾਵੇ, ਵਿੱਦਿਅਕ ਅਦਾਰਿਆਂ ਵਿੱਚ ਖਾਲੀ ਪਈਆਂ ਆਸਾਮੀਆਂ ਭਰੀਆਂ ਜਾਣ, ਹਰ ਇੱਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਲਈ ਰੁਜ਼ਗਾਰ ਗਰੰਟੀ ਐਕਟ ਬਣਾਇਆ ਜਾਵੇ, ਮਾਨਸਾ ’ਚ ਮੈਡੀਕਲ ਯੂਨੀਵਰਸਿਟੀ ਖੋਲ੍ਹੀ ਜਾਵੇ ਅਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੀ ਤਰਸਯੋਗ ਹਾਲਤ ਵੱਲ ਧਿਆਨ ਦਿੱਤਾ ਜਾਵੇ, ਵਿਦਿਆਰਥੀ ਬੱਸ ਪਾਸ ਸਾਰੀਆਂ ਬੱਸਾਂ ’ਤੇ ਲਾਗੂ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਹਰਵਿੰਦਰ ਸਿੰਘ ਚੋਟੀਆਂ, ਰਾਜਦੀਪ ਸਿੰਘ ਗੇਹਲੇ, ਕੁਲਦੀਪ ਸਿੰਘ, ਦਿਲਬਾਗ ਸਿੰਘ,ਅਰਸ਼ਦੀਪ ਕੌਰ, ਜੈਸਮੀਨ ਕੌਰ, ਪੂਜਾ ਕੌਰ, ਕਰਨਦੀਪ ਕੌਰ ਅਤੇ ਸੁਮਨਦੀਪ ਕੌਰ ਵੀ ਮੌਜੂਦ ਸਨ।

Advertisement

Advertisement
×