ਅਜੇ ਮਲੂਜਾ ਨੇ ਡੀਆਈਜੀ ਫਰੀਦਕੋਟ ਰੇਂਜ ਵਜੋਂ ਚਾਰਜ ਸੰਭਾਲਿਆ
ਨਿੱਜੀ ਪੱਤਰ ਪ੍ਰੇਰਕ ਫ਼ਰੀਦਕੋਟ, 18 ਜੁਲਾਈ 2009 ਬੈਚ ਦੇ ਆਈ.ਪੀ.ਐਸ. ਅਧਿਕਾਰੀ ਅਜੇ ਮਲੂਜਾ ਨੇ ਅੱਜ ਫਰੀਦਕੋਟ ਪੁਲੀਸ ਰੇਂਜ ਦੇ ਡੀ.ਆਈ.ਜੀ. ਵਜੋਂ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ, ਐਸ.ਪੀ.(ਐੱਚ) ਜਸਮੀਤ ਸਿੰਘ ਅਤੇ ਹੋਰ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ...
Advertisement
ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 18 ਜੁਲਾਈ
Advertisement
2009 ਬੈਚ ਦੇ ਆਈ.ਪੀ.ਐਸ. ਅਧਿਕਾਰੀ ਅਜੇ ਮਲੂਜਾ ਨੇ ਅੱਜ ਫਰੀਦਕੋਟ ਪੁਲੀਸ ਰੇਂਜ ਦੇ ਡੀ.ਆਈ.ਜੀ. ਵਜੋਂ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ, ਐਸ.ਪੀ.(ਐੱਚ) ਜਸਮੀਤ ਸਿੰਘ ਅਤੇ ਹੋਰ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪੰਜਾਬ ਪੁਲੀਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਡੀ.ਆਈ.ਜੀ. ਅਜੇ ਮਲੂਜਾ ਨੇ ਕਿਹਾ ਕਿ ਮਾਲਵੇ ਵਿੱਚ ਫਰਜ਼ੀ ਟਰੈਵਲਰ ਏਜੰਟਾਂ ਦੀਆਂ ਠੱਗੀਆਂ ਦਾ ਸਿਲਸਿਲਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਅਜਿਹੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ ਅਤੇ ਫਰਜ਼ੀ ਟਰੈਵਲਰ ਏਜੰਟਾਂ ਦੀ ਸ਼ਨਾਖਤ ਲਈ ਪੁਲੀਸ ਦੀਆਂ ਵਿਸ਼ੇਸ਼ ਟੀਮਾਂ ਤਿਆਰ ਕੀਤੀਆਂ ਜਾਣਗੀਆਂ।
Advertisement
Advertisement
×

