ਗੁਰਪ੍ਰੀਤ ਦੌਧਰ
ਅਜੀਤਵਾਲ, 12 ਅਕਤੂਬਰ
ਪਿੰਡ ਵਾਸੀਆਂ ਵੱਲੋਂ ਅੱਜ ਪਿੰਡ ਦੌਧਰ ਵਿੱਚ ਚੇਤਨਾ ਮਾਰਚ ਕੀਤਾ ਗਿਆ, ਜਿਸ ਵਿਚ ਵੱਧ ਚੜ੍ਹ ਕੇ ਨੌਜਵਾਨਾਂ ਨੇ ਹਿੱਸਾ ਲਿਆ। ਮਾਰਚ ਪਿੰਡ ਦੀਆਂ ਵੱਖ ਵੱਖ ਗਲੀਆਂ ਵਿਚੋਂ ਹੁੰਦਾ ਹੋਇਆ ਪਾਰਕ ਵਿਖੇ ਸਮਾਪਤ ਹੋਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਜਗਜੀਤ ਸਿੰਘ ਬਰਾੜ, ਹਰਦੀਪ ਸਿੰਘ ਹੀਪਾ, ਚਮਕੌਰ ਸਿੰਘ ਗੋਰਾ ਤੇ ਜਗਸੀਰ ਸਿੰਘ ਪੱਪੂ ਨੇ ਕਿਹਾ ਕੇ ਚੇਤਨਾ ਮਾਰਚ ਦਾ ਮਕਸਦ ਲੋਕਾਂ ਨੂੰ ਪਿੰਡ ਵਿੱਚ ਵਿਕ ਰਹੇ ਚਿੱਟੇ ਅਤੇ ਹੋਰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਨੂੰ ਉਮੀਦ ਸੀ ਕਿ ਪੰਜਾਬ ਦੀ ਨੌਜਵਾਨੀ ਸੁਰੱਖਿਅਤ ਰਹੇਗੀ ਪਰ ਨਸ਼ਾ ਵੇਚਣ ਵਾਲਿਆਂ ਵੱਲੋਂ ਸ਼ਰੇਆਮ ਨਸ਼ਾ ਵੇਚਿਆ ਜਾ ਰਿਹਾ ਹੈ ਅਤੇ ਨਸ਼ਾ ਸਮਗਲਰਾਂ ਨੂੰ ਨਵੀਂ ਸਰਕਾਰ ਦਾ ਕੋਈ ਵੀ ਡਰ ਨਹੀਂ ਹੈ। ਨੌਜਵਾਨਾਂ ਵੱਲੋਂ ਪੁਲੀਸ ਅਤੇ ਆਪ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਮਾਰਚ ਵਿਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।