DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੋਣਾਂ ਮਗਰੋਂ ਅਕਾਲੀ ਤੇ ਕਾਂਗਰਸੀ ਮਿਹਣੋ-ਮਿਹਣੀ

ਬੰਟੀ ਰੋਮਾਣਾ ਨੇ ਕਾਂਗਰਸ ’ਤੇ ‘ਆਪ’ ਨਾਲ ਮਿਲੀਭੁਗਤ ਦੇ ਦੋਸ਼ ਲਾਏ; ਕੁਸ਼ਲਦੀਪ ਢਿੱਲੋਂ ਨੇ ਅਕਾਲੀ ਦਲ ਦੇ ਦੋਸ਼ ਨਕਾਰੇ; ਪ੍ਰਧਾਨਗੀ ਲਈ ਗੱਠਜੋੜ ਦੀਆਂ ਤਿਆਰੀਆਂ

  • fb
  • twitter
  • whatsapp
  • whatsapp
featured-img featured-img
ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਕਾਂਗਰਸੀ ਆਗੂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ।
Advertisement
ਇੱਥੇ ਨਗਰ ਕੌਂਸਲ ਚੋਣਾਂ ਦੇ ਨਤੀਜੇ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂ ਅੱਜ ਸਾਰਾ ਦਿਨ ਮਹਿਣੋ-ਮਹਿਣੀ ਹੁੰਦੇ ਰਹੇ। ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂ ਵੱਖ-ਵੱਖ ਪ੍ਰੈੱਸ ਕਾਨਫਰੰਸਾਂ ਕਰ ਕੇ ਇੱਕ-ਦੂਜੇ ਦੇ ਦੋਸ਼ਾਂ ਅਤੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਰਹੇ ਹਨ, ਜਿਸ ਨਾਲ ਇਲਾਕੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ।

ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਾਂਗਰਸ ’ਤੇ ਆਮ ਆਦਮੀ ਪਾਰਟੀ ਨਾਲ ਅੰਦਰਖਾਤੇ ਰਲ ਕੇ ਨਗਰ ਕੌਂਸਲ ਚੋਣਾਂ ਲੜਨ ਦਾ ਦੋਸ਼ ਲਾਇਆ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਇਹ ਦੋਵੇਂ ਸਿਆਸੀ ਪਾਰਟੀਆਂ ਆਪਸ ਵਿੱਚ ਮਿਲ ਕੇ ਹੀ ਨਗਰ ਕੌਂਸਲ ਦੀ ਕਮੇਟੀ ਬਣਾਉਣ ਦੀ ਤਿਆਰੀ ਕਰ ਰਹੀਆਂ ਹਨ।

Advertisement

ਦੂਜੇ ਪਾਸੇ, ਕਾਂਗਰਸੀ ਆਗੂ ਕੁਸ਼ਲਦੀਪ ਸਿੰਘ ਢਿੱਲੋਂ ਨੇ ਇਹ ਦੋਸ਼ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਅਕਾਲੀ ਦਲ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਚੁੱਕਾ ਹੈ ਅਤੇ ਆਪਣੀ ਇਸ ਵੱਡੀ ਸਿਆਸੀ ਨਮੋਸ਼ੀ ਲੁਕਾਉਣ ਲਈ ਬੇਬੁਨਿਆਦ ਦੋਸ਼ ਲਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਵਿੱਚ ਪ੍ਰਧਾਨ ਕਾਂਗਰਸ ਪਾਰਟੀ ਦਾ ਹੀ ਬਣੇਗਾ ਅਤੇ ਇਸ ਮਕਸਦ ਲਈ ਉਹ ਕਿਸੇ ਵੀ ਪਾਰਟੀ ਨਾਲ ਗੱਠਜੋੜ ਕਰਨ ਲਈ ਤਿਆਰ ਹਨ। ਉਨ੍ਹਾਂ ਅਕਾਲੀ ਆਗੂਆਂ ਨੂੰ ਸੱਦਾ ਦਿੱਤਾ ਕਿ ਜੇ ਉਹ ਸ਼ਹਿਰ ਦੀ ਬਿਹਤਰੀ ਚਾਹੁੰਦੇ ਹਨ, ਤਾਂ ਕਾਂਗਰਸ ਨਾਲ ਮਿਲ ਕੇ ਕਮੇਟੀ ਬਣਾ ਸਕਦੇ ਹਨ।

Advertisement

ਢਿੱਲੋਂ ਨੇ ਅਕਾਲੀ ਦਲ ਦੇ ਉਨ੍ਹਾਂ ਦਾਅਵਿਆਂ ਨੂੰ ਵੀ ਖਾਰਜ ਕਰ ਦਿੱਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਕੁਝ ਨਵੇਂ ਚੁਣੇ ਕੌਂਸਲਰ ਅਕਾਲੀ ਦਲ ਦੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਅਕਾਲੀ ਦਲ ਦੇ ਕਈ ਆਪਣੇ ਆਗੂ ਅਤੇ ਕੌਂਸਲਰ ਕਾਂਗਰਸ ਦੇ ਸੰਪਰਕ ਵਿੱਚ ਹਨ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਜੇਤੂ ਕੌਂਸਲਰਾਂ ਨੇ ਵੀ ਪਾਰਟੀ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਅਕਾਲੀ ਦਲ ਨਾਲ ਕਿਸੇ ਵੀ ਰਾਬਤੇ ਤੋਂ ਸਾਫ਼ ਇਨਕਾਰ ਕਰਦਿਆਂ ਪਾਰਟੀ ਪ੍ਰਤੀ ਵਫ਼ਾਦਾਰ ਰਹਿਣ ਦਾ ਅਹਿਦ ਲਿਆ।

ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਵਿੱਚੋਂ ਕਿਸੇ ਨੂੰ ਵੀ ਸਪੱਸ਼ਟ ਬਹੁਮਤ ਨਹੀਂ ਮਿਲਿਆ। ਹਾਲਾਂਕਿ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਧਿਰ ਵਜੋਂ ਉਭਰੀ ਹੈ, ਜਦਕਿ ਕਾਂਗਰਸ ਦੂਜੇ ਅਤੇ ਅਕਾਲੀ ਦਲ ਤੀਜੇ ਨੰਬਰ ’ਤੇ ਰਿਹਾ ਹੈ। ਮੌਜੂਦਾ ਸਥਿਤੀ ਅਨੁਸਾਰ ਕਮੇਟੀ ਬਣਾਉਣ ਲਈ ਆਮ ਆਦਮੀ ਪਾਰਟੀ ਨੂੰ ਤਿੰਨ ਹੋਰ ਕੌਂਸਲਰਾਂ ਦੇ ਸਮਰਥਨ ਦੀ ਲੋੜ ਹੈ।

Advertisement
×