ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ):
ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਇਥੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿੱਚ ਵਕੀਲਾਂ ਨਾਲ ਮੀਟਿੰਗ ਕੀਤੀ ਅਤੇ ਅਕਾਲੀ ਸਰਕਾਰ ਦੇ ਕੰਮਾਂ ਨੂੰ ਯਾਦ ਕਰਵਾਉਂਦਿਆਂ ਆਪਣੇ ਲਈ ਸਮਰਥਨ ਮੰਗਿਆ| ਉਨ੍ਹਾਂ ਨਾਲ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਵੀ ਮੌਜੂਦ ਸਨ| ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ ਇੱਕ ਅਜਿਹੀ ਪਾਰਟੀ ਹੈ ਜਿਸਨੇ ਹਮੇਸ਼ਾ ਪੰਜਾਬ ਦਾ ਭਲਾ ਕੀਤਾ ਹੈ ਜਦਕਿ ਵਿਰੋਧੀ ਪਾਰਟੀਆਂ ਨੇ ਤਾਂ ਹਮੇਸ਼ਾ ਹੀ ਪੰਜਾਬ ਨਾਲ ਧੋਖਾ ਕੀਤਾ ਹੈ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਚੜੇਵਾਨ, ਅਕਾਲੀ ਆਗੂ ਮਨਜਿੰਦਰ ਸਿੰਘ ਬਿੱਟੂ, ਪ੍ਰੀਤਇੰਦਰ ਸੰਮੇਵਾਲੀ, ਹੀਰਾ ਸਿੰਘ ਚੜੇਵਾਨ, ਗੁਰਦੀਪ ਸਿੰਘ ਮੜਮੱਲੂ ਤੇ ਹੋਰ ਲੀਡਰਸ਼ਿਪ ਹਾਜ਼ਰ ਸਨ|