ਪੱਤਰ ਪ੍ਰੇਰਕ
ਮੰਡੀ ਲੱਖੇਵਾਲੀ, 30 ਜਨਵਰੀ
ਆਮ ਆਦਮੀ ਪਾਰਟੀ ਵੱਲੋਂ ਡਾਕਟਰ ਬਲਜੀਤ ਕੌਰ ਦੀ ਅਗਵਾਈ ਹੇਠ ਦਬੜਾ, ਭੰਗਚੜੀ, ਮਹਾਂਬਧਰ, ਰਾਮਗੜ ਚੂੰਘਾਂ, ਮੌੜ, ਚੱਕ ਮਦਰੱਸਾ, ਮੰਡੀ ਲੱਖੇਵਾਲੀ ਅਤੇ ਨੰਦਗੜ੍ਹ ਆਦਿ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦਾ ਲੜ ਫੜਿਆ। ਹਲਕਾ ਮਲੋਟ ਤੋਂ ‘ਆਪ’ ਉਮੀਦਵਾਰ ਡਾ. ਬਲਜੀਤ ਕੌਰ ਨੇ ਪਿੰਡ ਨੰਦਗੜ੍ਹ ਵਿੱਚ ਆਖਿਆ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਲੋਕ ਸਿਹਤ, ਸਿੱਖਿਆ, ਸਾਫ ਪਾਣੀ ਅਤੇ ਹੋਰ ਮੁੱਢਲੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ।